ਬੀਸੀਸੀਆਈ ਨੇ ਆਈਪੀਐਲ ਉਦਘਾਟਨ ਪ੍ਰੋਗਰਾਮ ਦੀ ਤਰੀਕ 'ਚ ਕੀਤਾ ਬਦਲਾਅ
Published : Mar 23, 2018, 2:03 pm IST
Updated : Mar 23, 2018, 2:03 pm IST
SHARE ARTICLE
ipl
ipl

ਕਰੋੜਾਂ ਭਾਰਤੀ ਅਤੇ ਵਿਦੇਸ਼ੀ ਪ੍ਰਸ਼ੰਸਕ ਆਈ.ਪੀ.ਐਲ. ਸੀਜ਼ਨ 11 ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਜਿਵੇਂ-ਜਿਵੇਂ ਟੂਰਨਾਮੈਂਟ ਦੀ ਤਾਰੀਕ ਨੇੜੇ ਆ ਰਹੀ ਹੈ, ਲੋਕਾਂ ਦੀ...

ਨਵੀਂ ਦਿੱਲੀ : ਕਰੋੜਾਂ ਭਾਰਤੀ ਅਤੇ ਵਿਦੇਸ਼ੀ ਪ੍ਰਸ਼ੰਸਕ ਆਈ.ਪੀ.ਐਲ. ਸੀਜ਼ਨ 11 ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਜਿਵੇਂ-ਜਿਵੇਂ ਟੂਰਨਾਮੈਂਟ ਦੀ ਤਾਰੀਕ ਨੇੜੇ ਆ ਰਹੀ ਹੈ, ਲੋਕਾਂ ਦੀ ਬੇਸਬਰੀ ਵਧਦੀ ਜਾ ਰਹੀ ਹੈ। ਇਸ ਟੂਰਨਾਮੈਂਟ 'ਚ ਕਈ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ ਚਾਹੇ ਉਹ ਖਿਡਾਰੀਆਂ ਨੂੰ ਲੈ ਕੇ ਜਾਂ ਟੀਮਾਂ ਨੂੰ ਲੈ ਕੇ ਹੋਣ। ਤਾਜ਼ਾ ਖਬਰ ਇਹ ਆ ਰਹੀ ਹੈ ਕਿ ਟੂਰਨਾਮੈਂਟ ਦਾ ਉਦਘਾਟਨ ਪ੍ਰੋਗਰਾਮ ਦੀ ਤਾਰੀਕ 'ਚ ਬਦਲਾਅ ਕੀਤਾ ਗਿਆ ਹੈ।

iplipl

ਇਸ ਤੋਂ ਪਹਿਲਾਂ ਇਹ ਖ਼ਬਰ ਆਈ ਸੀ ਕਿ ਆਈ.ਪੀ.ਐਲ. 'ਚ ਡੀ.ਆਰ.ਐਸ. ਸਿਸਟਮ ਨੂੰ ਲਾਗੂ ਕੀਤਾ ਜਾਵੇਗਾ। ਇਸ ਫ਼ੈਸਲੇ ਤੋਂ ਬਾਅਦ ਹੋ ਸਕਦਾ ਹੈ ਕਿ ਟੂਰਨਾਮੈਂਟ ਸ਼ੁਰੂ ਹੋਣ ਤਕ ਹੋਰ ਵੀ ਕਈ ਰੋਮਾਂਚਕ ਖ਼ਬਰਾਂ ਸੁਣਨ ਨੂੰ ਮਿਲਣ। ਭਾਰਤੀ ਕ੍ਰਿਕਟ ਬੋਰਡ ਨੇ ਟੂਰਨਾਮੈਂਟ ਦਾ ਉਦਘਾਟਨ ਪ੍ਰੋਗਰਾਮ ਦੀ ਤਾਰੀਕ ਬਦਲ ਦਿਤੀ ਹੈ। ਪਹਿਲਾਂ ਗਵਰਨਿੰਗ ਕੌਂਸਲ ਨੇ ਉਦਘਾਟਨ ਸਮਾਗਮ ਲਈ 6 ਅਪ੍ਰੈਲ ਦੀ ਤਾਰੀਕ ਪੱਕੀ ਕੀਤੀ ਸੀ।

iplipl

ਬੀ.ਸੀ.ਸੀ.ਆਈ. ਅਧਿਕਾਰੀਆਂ ਨੇ ਸਾਫ ਕਰ ਦਿਤਾ ਹੈ ਕਿ ਹੁਣ ਇਹ ਪ੍ਰੋਗਰਾਮ ਮੁੰਬਈ ਦੇ ਵਾਨਖੇੜੇਲ ਸਟੇਡੀਅਮ 'ਚ ਕੀਤਾ ਜਾਵੇਗਾ। ਗਵਰਨਿੰਗ ਕੌਂਸਲ ਇਸ ਪ੍ਰੋਗਰਾਮ ਨੂੰ ਹੁਣ ਤਕ ਦਾ ਸਰਵਸ੍ਰੇਸ਼ਠ ਅਤੇ ਯਾਦਗਾਰ ਪ੍ਰੋਗਰਾਮ ਬਣਾਉਣਾ ਚਾਹੁੰਦੀ ਹੈ। ਇਸ ਲਈ ਉਹ ਸਮਾਗਮ 'ਚ ਕੋਈ ਵੀ ਕਸਰ ਨਹੀਂ ਛੱਡਣਾ ਚਾਹੁੰਦੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਪ੍ਰੋਗਰਾਮ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਵੀ ਸ਼ਾਮਲ ਹੋ ਸਕਦੇ ਹਨ। ਪ੍ਰੋਗਰਾਮ ਦੇ ਲਈ ਸ਼ਾਹਰੁਖ ਖਾਨ, ਕੈਟਰੀਨਾ ਕੈਫ ਅਤੇ ਵਰੁਣ ਧਵਨ ਨਾਲ ਗਲ ਕੀਤੀ ਜਾ ਰਹੀ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement