ਸਿੱਖ ਨੌਜਵਾਨਾਂ ਲਈ ਹੁਣੇ-ਹੁਣੇ ਆਈ ਬਹੁਤ ਹੀ ਵੱਡੀ ਖ਼ਬਰ
Published : Jan 24, 2020, 11:29 am IST
Updated : Jan 24, 2020, 11:35 am IST
SHARE ARTICLE
File
File

ਪਹਿਲੀ ਵਾਰ ਕਰਵਾਇਆ ਜਾ ਰਿਹਾ ਸਿੱਖ ਫੁੱਟਬਾਲ ਕੱਪ 

ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨੀ ਲਈ ਪੰਜਾਬ ‘ਚ ਪਹਿਲੀ ਵਾਰ ਸਿੱਖ ਫੁੱਟਬਾਲ ਕੱਪ ਕਰਵਾਇਆ ਜਾ ਰਿਹਾ ਹੈ। ਖੇਡਾਂ ਵਿਚ ਫੁੱਟਬਾਲ ਲੋਕਾਂ ਦੀ ਪਸੰਦੀਦਾ ਖੇਡ ਹੈ। ਪੰਜਾਬ ਵਿਚ ਪਹਿਲੀ ਵਾਰ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਤ ਕਰਨ ਲਈ ਖਾਲਸਾ ਕਲੱਬ ਨੇ ਨਿਵੇਕਲੀ ਪਹਿਲ ਕੀਤੀ ਹੈ।

FileFile

ਇਸ ਸਬੰਧੀ ਖਾਲਸਾ ਫੁੱਟਬਾਲ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਲਸਾ ਫੁੱਟਬਾਲ ਕਲੱਬ ਵੱਲੋਂ ਨਿਵੇਕਲੀ ਪਹਿਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਸਾਬਤ ਸੂਰਤ ਖਿਡਾਰੀਆਂ ਦੀ ਫੁੱਟਬਾਲ ਟੀਮ ਬਣਾਈ ਜਾਵੇਗੀ।

FileFile

ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਅੰਮ੍ਰਿਤਸਰ ਖਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ ਵਿਚ ਉਦਘਾਟਨ ਸਮਾਰੋਹ ਹੋਏਗਾ। 8 ਫਰਵਰੀ ਨੂੰ ਚੰਡੀਗੜ੍ਹ ਵਿਚ ਫਾਈਨਲ ਮੁਕਾਬਲੇ ਹੋਣਗੇ।

FileFile

ਸੂਬੇ ਭਰ ਵਿਚੋਂ ਕੁੱਲ 23 ਟੀਮਾਂ ਹਿੱਸਾ ਲੈਣਗੀਆਂ, ਹਰ ਟੀਮ ਦੇ ਖਿਡਾਰੀਆਂ ਨੂੰ ਟਰੈਕ ਸੂਟ ਤੇ ਖੇਡ ਕਿੱਟਾਂ ਮਿਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜੇਤੂ ਟੀਮ ਨੂੰ 5 ਲੱਖ ਰੁਪਏ ਤੇ ਦੂਜੇ ਸਥਾਨ ਦੀ ਟੀਮ ਨੂੰ 3 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

FileFile

ਇਸ ਤੋਂ ਇਲਾਵਾ ਜੇਤੂ ਟੀਮ ਦੇ ਕੋਚ ਨੂੰ 51 ਹਜਾਰ ਅਤੇ ਉੱਪ ਜੇਤੂ ਟੀਮ ਦੇ ਕੋਚ ਨੂੰ 31 ਹਜਾਰ ਦਾ ਇਨਾਮ ਦਿੱਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement