ਅਰੁਨਾ ਚੌਧਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼
Published : Oct 25, 2021, 5:49 pm IST
Updated : Oct 25, 2021, 5:49 pm IST
SHARE ARTICLE
Aruna Chaudhary
Aruna Chaudhary

ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ

ਚੰਡੀਗੜ੍ਹ: ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਜਾਰੀ ਨਿਰਦੇਸ਼ਾਂ ਵਿੱਚ ਅਰੁਨਾ ਚੌਧਰੀ ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।

Aruna ChaudharyAruna Chaudhary

ਹੋਰ ਪੜ੍ਹੋ: ਪੰਜਾਬ ਸਰਕਾਰ ਦੇ ਨਿਕੰਮੇ ਪ੍ਰਬੰਧਾਂ ਕਾਰਨ ਮੰਡੀਆਂ 'ਚ ਆਈ ਫ਼ਸਲ ਹੋਈ ਬਰਬਾਦ : ਕੁਲਤਾਰ ਸਿੰਘ ਸੰਧਵਾਂ

ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ਸੂਬਾ ਸਰਕਾਰ ਉਹਨਾਂ ਨਾਲ ਪੂਰੀ ਤਰਾਂ ਡਟ ਕੇ ਖੜੀ ਹੈ ਅਤੇ ਉਹਨਾਂ ਦੀ ਭਲਾਈ ਲਈ ਵਚਨਬੱਧ ਹੈ। ਗੌਰਤਲਬ ਹੈ ਕਿ ਹਾਲ ਹੀ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਜਿਸ ਦੇ ਸੰਦਰਭ ਵਿੱਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ।

 Aruna ChaudharyAruna Chaudhary

ਹੋਰ ਪੜ੍ਹੋ: ਨਵੀਂ ਸਰਕਾਰ ਤੋਂ ਸਾਰੇ ਖੁਸ਼ ਨੇ, ਲੋਕਾਂ ਨੂੰ ਮਹਿਸੂਸ ਹੋ ਰਿਹਾ ਕਿ CM ਸਾਡੇ ਵਿਚੋਂ ਨੇ- ਰਣਦੀਪ ਨਾਭਾ

ਇਸੇ ਦੌਰਾਨ ਵਿੱਤ ਕਮਿਸ਼ਨਰ ਮਾਲ ਵੀ. ਕੇ. ਜੰਜੂਆ ਨੇੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਵਾਸਤੇ ਆਖਿਆ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਤ੍ਰਤ ਰਿਪੋਰਟ ਭੇਜਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਦੇ ਅਨੁਸਾਰ ਫਸਲ ਦਾ ਮੁਆਵਜ਼ਾ ਦੇਣ ਦੇ ਵਾਸਤੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਅਜੈਕਟਿਵ ਕਮੇਟੀ ਨੂੰ ਭੇਜੀ ਜਾ ਸਕੇ। ਵਿੱਤ ਕਮਿਸ਼ਨਰ ਮਾਲ ਦੇ ਅਨੁਸਾਰ ਫੀਲਡ ਦੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਗਿਰਦਾਵਰੀ ਦੀ ਰਿਪੋਰਟ ਨੂੰ ਤਸਦੀਕ ਕਰਕੇ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement