ਆਨਲਾਈਨ ਚੋਣ ਸ਼ਿਕਾਇਤਾਂ ਦਰਜ ਕਰਵਾਉਣ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ
Published : Mar 26, 2019, 6:23 pm IST
Updated : Mar 26, 2019, 6:33 pm IST
SHARE ARTICLE
Meeting Pic-1
Meeting Pic-1

24 ਘੰਟਿਆਂ 'ਚ ਕੀਤਾ ਜਾਂਦੈ ਸ਼ਿਕਾਇਤਾਂ ਦਾ ਨਿਪਟਾਰਾ

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਨੈਸ਼ਨਲ ਗਰੀਵੈਂਸਸ ਰੀਡ੍ਰੈਸਲ ਪੋਰਟਲ (ਐਨ.ਜੀ.ਆਰ.ਐਸ.) ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ। ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਇਸ ਅਧੀਨ ਪੰਜਾਬ ਰਾਜ 'ਚ ਕੰਮ ਕਰਦੇ ਦਫ਼ਤਰਾਂ ਵਿੱਚ ਪ੍ਰਾਪਤ ਸ਼ਿਕਾਇਤਾਂ ਦਾ ਨਿਬੇੜਾ ਕਰਨ ਸਬੰਧੀ ਰਿਕਾਰਡ ਇਸ ਪੋਰਟਲ 'ਤੇ ਆਨਲਾਈਨ ਰੱਖਿਆ ਜਾਂਦਾ ਹੈ।

ਮੀਟਿੰਗ ਦੌਰਾਨ ਪੋਰਟਲ ਦੀ ਕਾਰਜ਼ ਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਮੁੱਖ ਚੋਣ ਅਫ਼ਸਰ ਪੰਜਾਬ ਭੁਪਿੰਦਰ ਸਿੰਘ ਰਾਏ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਇਸ ਅਧੀਨ ਪੰਜਾਬ ਰਾਜ 'ਚ ਕੰਮ ਕਰਦੇ ਦਫ਼ਤਰਾਂ ਵਿੱਚ ਪ੍ਰਾਪਤ ਸ਼ਿਕਾਇਤਾਂ ਜੋ ਕਿ ਦਸਤੀ, ਫ਼ੈਕਸ ਜਾਂ ਡਾਕ ਰਾਹੀਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਡਿਜ਼ੀਟਲ ਕਰਦੇ ਹੋਏ ਇਸ ਪੋਰਟਲ 'ਤੇ ਅਪਲੋਡ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ 24 ਘੰਟਿਆਂ ਵਿੱਚ ਕੀਤਾ ਜਾਂਦਾ ਹੈ।

Meeting Pic-2Meeting Pic-2

ਉਨ੍ਹਾਂ ਦੱਸਿਆ ਕਿ ਹਰ ਵਿਅਕਤੀ ਅਪਣੀ ਚੋਣਾਂ ਨਾਲ ਸਬੰਧੀ ਸ਼ਿਕਾਇਤ ਜਾਂ ਅਪਣੀ ਵੋਟ ਬਾਰੇ ਵੀ ਕਿਸੇ ਸ਼ਿਕਾਇਤ ਲਈ ਟੋਲ ਫ੍ਰੀ ਨੰਬਰ 1950 ਤੇ ਫ਼ੋਨ ਕਰ ਕੇ ਦਰਜ ਕਰਵਾ ਸਕਦਾ ਹੈ ਅਤੇ ਉਨ੍ਹਾਂ ਦੀ ਇਹ ਸ਼ਿਕਾਇਤ ਟੋਲ ਫ੍ਰੀ ਨੰਬਰ 1950 ਦੇ ਮੁਲਾਜ਼ਮਾਂ ਵੱਲੋਂ ਪ੍ਰਾਪਤ ਸ਼ਿਕਾਇਤ ਐਨ.ਜੀ.ਆਰ.ਐਸ. ਪੋਰਟਲ ਵੀ ਦਰਜ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਇਸ ਪੋਰਟਲ 'ਤੇ 7107 ਸ਼ਿਕਾਇਤਾਂ ਪ੍ਰਾਪਤ ਹੋਇਆ ਹਨ, ਜਿਨ੍ਹਾਂ ਵਿੱਚੋਂ 7031 ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ 76 ਸ਼ਿਕਾਇਤਾਂ ਕਾਰਵਾਈ ਅਧੀਨ ਹਨ।

ਨੈਸ਼ਨਲ ਗਰੀਵੈਂਸਸ ਰੀਡ੍ਰੈਸਲ ਪੋਰਟਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਇਹ ਪੋਰਟਲ ਦਫ਼ਤਰੀ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਰਿਕਾਰਡ ਕੀਪਿੰਗ ਨੂੰ ਵੀ ਸੁਖਾਲਾ ਬਣਾਉਂਦਾ ਹੈ ਅਤੇ ਲੋਕਾਂ ਨੂੰ ਵੀ ਇਸ ਨਾਲ ਆਪਣੀਆਂ ਸ਼ਿਕਾਇਤਾਂ ਦੇ ਸਟੇਟਸ ਦਾ ਵੀ ਪਤਾ ਲੱਗਦਾ ਰਹਿੰਦਾ ਹੈ। ਉਹਨਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੋਰਟਲ ਨੂੰ ਹੋਰ ਜ਼ਿਆਦਾ ਸੁਚਾਰੂ ਢੰਗ ਨਾਲ ਵਰਤੋਂ ਵਿੱਚ ਲਿਆਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement