ਕਪਤਾਨ ਸ਼ੁਭਮਨ ਗਿੱਲ (110 ਦੌੜਾਂ) ਅਤੇ ਵਿਰਾਟ ਕੋਹਲੀ (139 ਦੌੜਾਂ) ਨੇ ਪਹਿਲੇ ODI 'ਚ ਜੜੇ ਸੈਂਕੜੇ
ਤਿਰੂਵਨੰਤਪੁਰਮ: ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਇੱਕਰੋਜ਼ਾ ਮੁਕਾਬਲੇ ਵਿੱਚ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ਵਿੱਚ 7 ਵਿਕਟਾਂ 'ਤੇ 295 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਭਾਰਤ ਨੇ 41.4 ਓਵਰਾਂ ਵਿੱਚ 2 ਵਿਕਟਾਂ 'ਤੇ 300 ਦੌੜਾਂ ਬਣਾ ਕੇ ਜਿੱਤ ਹਾਸਲ ਕਰ ਲਈ। ਇਸ ਜਿੱਤ ਨਾਲ ਭਾਰਤ ਨੇ 3 ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।
ਭਾਰਤ ਦੀ ਜਿੱਤ ਦੇ ਹੀਰੋ ਵਿਰਾਟ ਕੋਹਲੀ ਅਤੇ ਕਪਤਾਨ ਸ਼ੁਭਮਨ ਗਿੱਲ ਰਹੇ। ਵਿਰਾਟ ਕੋਹਲੀ ਨੇ 88 ਗੇਂਦਾਂ 'ਤੇ ਨਾਬਾਦ 139 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ 10 ਚੌਕੇ ਅਤੇ 9 ਛੱਕੇ ਲਗਾਏ। ਕੋਹਲੀ ਨੇ ਵਨਡੇ ਵਿੱਚ 55ਵਾਂ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 86ਵਾਂ ਸੈਂਕੜਾ ਲਗਾਇਆ। ਉਹ ਵਨਡੇ ਵਿੱਚ ਸਭ ਤੋਂ ਤੇਜ਼ 15 ਹਜ਼ਾਰ ਰਨ ਬਣਾਉਣ ਵਾਲੇ ਬੱਲੇਬਾਜ਼ ਵੀ ਬਣੇ। ਉਨ੍ਹਾਂ ਨੇ 303 ਪਾਰੀਆਂ ਵਿੱਚ ਇਹ ਕਾਰਨਾਮਾ ਕੀਤਾ। ਕੋਹਲੀ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ। ਸਚਿਨ ਨੇ 2007 ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ 377 ਪਾਰੀਆਂ ਵਿੱਚ 15 ਹਜ਼ਾਰ ਵਨਡੇ ਦੌੜਾਂ ਪੂਰੀਆਂ ਕੀਤੀਆਂ ਸਨ।
ਕਪਤਾਨ ਸ਼ੁਭਮਨ ਗਿੱਲ ਨੇ ਵਨਡੇ ਕਰੀਅਰ ਦਾ 10ਵਾਂ ਸੈਂਕੜਾ ਲਗਾਇਆ। ਉਨ੍ਹਾਂ ਨੇ 108 ਗੇਂਦਾਂ 'ਤੇ 110 ਰਨ ਦੀ ਪਾਰੀ ਖੇਡੀ। ਗਿੱਲ ਨੇ 13 ਚੌਕੇ ਅਤੇ ਇੱਕ ਛੱਕਾ ਲਗਾਇਆ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ। ਜਸਟਿਨ ਗ੍ਰੀਵਜ਼ ਨੇ 108 ਗੇਂਦਾਂ 'ਤੇ 101 ਰਨ ਦੀ ਪਾਰੀ ਖੇਡੀ। ਭਾਰਤ ਵੱਲੋਂ ਕੁਲਦੀਪ ਯਾਦਵ ਨੇ 4 ਵਿਕਟਾਂ ਲਈਆਂ।
