Asian Shooting Championships 2023: ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਉਲੰਪਿਕ ਲਈ ਕੀਤਾ ਕੁਆਲੀਫਾਈ
Published : Oct 27, 2023, 4:30 pm IST
Updated : Oct 27, 2023, 4:30 pm IST
SHARE ARTICLE
Asian Shooting Championships 2023: Shooter Arjun Babuta qualified for Paris Olympics
Asian Shooting Championships 2023: Shooter Arjun Babuta qualified for Paris Olympics

ਏਸ਼ੀਅਨ ਚੈਂਪੀਅਨਸ਼ਿਪ ਵਿਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ

 

Asian Shooting Championships 2023: ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ।

ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ।

ਮੀਤ ਹੇਅਰ ਨੇ ਮੁਹਾਲੀ ਰਹਿੰਦੇ ਜਲਾਲਾਬਾਦ ਦਾ ਜੰਮਪਲ ਅਰਜੁਨ ਬਬੂਟਾ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੋਟੀ ਉਮਰ ਦੇ ਇਸ ਨਿਸ਼ਾਨੇਬਾਜ਼ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

 (For more news apart from Shooter Arjun Babuta qualified for Paris Olympics, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement