ਕੋਲਕਾਤਾ 'ਚ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਕੁੱਟਮਾਰ, ਤਿੰਨ ਗ੍ਰਿਫ਼ਤਾਰ
Published : Jun 29, 2019, 10:19 am IST
Updated : Jun 29, 2019, 10:19 am IST
SHARE ARTICLE
National level boxer Suman Kumari
National level boxer Suman Kumari

ਪੱਛਮੀ ਬੰਗਾਲ ਵਿਚ ਇਕ ਹੈਰਾਨ ਕਰਨ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਕੁੱਟਮਾਰ ਕੀਤੀ ਗਈ ਹੈ

ਨਵੀਂ ਦਿੱਲੀ : ਪੱਛਮੀ ਬੰਗਾਲ ਵਿਚ ਇਕ ਹੈਰਾਨ ਕਰਨ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਕੁੱਟਮਾਰ ਕੀਤੀ ਗਈ ਹੈ ਤੇ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਕੱਲ੍ਹ ਮਾੜੇ ਅਨਸਰਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਉਹ ਕੁਝ ਵੀ ਕਰਨ ਤੋਂ ਪਹਿਲਾਂ ਪੁਲਿਸ ਦੇ ਡਰ ਨੂੰ ਅੱਖੋ ਪਰੋਖੇ ਕਰ ਦਿੰਦੇ ਹਨ।

National level boxer Suman KumariNational level boxer Suman Kumari

ਇਸੇ ਤਰ੍ਹਾਂ ਦੀ ਇੱਕ ਘਟਨਾ ਕੋਲਕਾਤਾ 'ਚ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਵਾਪਰੀ ਹੈ।  ਪੀੜਿਤ ਸੁਮਨ ਕੁਮਾਰੀ ਨੇ ਆਪਣੇ ਫ਼ੇਸਬੁਕ ਅਕਾਊਂਟ 'ਤੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ ਮੈਂ ਸ਼ੁੱਕਰਵਾਰ ਸਵੇਰੇ 11 ਵਜੇ ਸਕੂਟੀ ਤੋਂ ਦਫ਼ਤਰ ਜਾ ਰਹੀ ਸੀ। ਉਸ ਸਮੇਂ ਇਕ 25 ਸਾਲ ਦਾ ਲੜਕਾ ਮੇਰੇ ਸਾਹਮਣੇ ਆ ਗਿਆ ਅਤੇ ਬਿਨ੍ਹਾਂ ਕਾਰਨ ਮੈਨੂੰ ਗਾਲ੍ਹਾਂ ਕੱਢਣ ਲੱਗਾ। 

ਇੰਨਾ ਹੀ ਨਹੀਂ ਜਦੋਂ ਮੈਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਮੇਰੇ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਬਾਅਦ ਮੈਂ ਉਥੇ ਖੜੇ ਪੁਲਿਸ ਵਾਲੇ ਤੋਂ ਮਦਦ ਮੰਗੀ ਪਰ ਉਸ ਨੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਅਤੇ ਪੱਲਾ ਝਾੜ ਲਿਆ।  ਪੁਲਿਸ ਨੇ ਹਾਲਾਂਕਿ ਬਾਅਦ ਵਿਚ ਸੁਮਨ ਦੇ ਫੇਸਬੁਕ ਪੋਸਟ ਨੂੰ ਆਧਾਰ ਬਣਾ ਕੇ ਮਾਮਲੇ ਵਿਚ ਕਾਰਵਾਈ ਕਰਕੇ ਕੇਸ ਦਰਜ ਕੀਤਾ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ਉੱਤੇ ਵਸੀਮ ਖ਼ਾਨ, ਰਾਹੁਲ ਸ਼ਰਮਾ ਅਤੇ ਸ਼ੇਖ ਫਿਰੋਜ ਨੂੰ ਗ੍ਰਿਫ਼ਤਾਰ ਕਰ ਲਿਆ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement