ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀਆਂ ਤਿਆਰੀਆਂ ਠੀਕ ਚਲ ਰਹੀਆਂ ਹਨ : ਸਾਕਸ਼ੀ
Published : Feb 21, 2018, 11:18 pm IST
Updated : Feb 21, 2018, 5:48 pm IST
SHARE ARTICLE

ਮੁੰਬਈ, 21 ਫ਼ਰਵਰੀ : ਉਲੰਪਿਕ 'ਚ ਕਾਂਸੀ ਤਮਗ਼ਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਮੰਗਲਵਾਰ ਨੂੰ ਇਥੇ ਕਿਹਾ ਕਿ ਆਗਾਮੀ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ ਲਈ ਉਨ੍ਹਾਂ ਦੀਆਂ ਤਿਆਰੀਆਂ ਸਹੀ ਦਿਸ਼ਾ 'ਚ ਚਲ ਰਹੀਆਂ ਹਨ। ਸਾਕਸ਼ੀ ਨੇ ਪੱਤਰਕਾਰਾਂ ਨੂੰ ਕਿਹਾ, ''ਇਸ ਮਹੀਨੇ ਦੀ 26 ਤਰੀਕ ਨੂੰ ਮੈਂ ਏਸ਼ੀਆਈ ਚੈਂਪੀਅਨਸ਼ਿਪ ਲਈ ਰਵਾਨਾ ਹੋ ਰਹੀ ਹਾਂ ਜਿਸ ਤੋਂ ਬਾਅਦ ਮੈਨੂੰ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣਾ ਹੈ, ਇਸ ਲਈ ਤਿਆਰੀਆਂ ਜਾਰੀ ਹਨ। ਜੇਕਰ ਅਸੀਂ ਏਸ਼ੀਆਈ ਚੈਂਪੀਅਨਸ਼ਿਪ 'ਚ ਚੰਗਾ ਪ੍ਰਦਰਸ਼ਨ ਕਰਦੇ ਹਾਂ ਤਾਂ ਸਾਡਾ ਆਤਮਵਿਸ਼ਵਾਸ ਵਧੇਗਾ ਅਤੇ ਮੈਨੂੰ ਉਮੀਦ ਹੈ ਕਿ ਮੈਂ ਸੋਨ ਤਮਗ਼ਾ ਜਿੱਤਾਂਗੀ।'' 


ਸਾਕਸ਼ੀ ਨੇ ਕਿਹਾ, ਉਨ੍ਹਾਂ ਦਾ ਟੀਚਾ ਇਨ੍ਹਾਂ ਦੋਵੇਂ ਮੁਕਾਬਲਿਆਂ 'ਚ ਸੋਨ ਤਮਗ਼ਾ ਜਿੱਤਣ ਦਾ ਹੈ। ਸਾਕਸ਼ੀ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ 'ਚ ਉਨ੍ਹਾਂ ਨੂੰ ਮੁੱਖ ਚੁਨੌਤੀ ਕੈਨੇਡਾ ਅਤੇ ਨਾਈਜੀਰੀਆ ਦੀਆਂ ਪਹਿਲਵਾਨਾਂ ਤੋਂ ਮਿਲਣ ਦੀ ਸੰਭਾਵਨਾ ਹੈ ਜਦਕਿ ਏਸ਼ੀਆਈ ਖੇਡਾਂ 'ਚ ਜਾਪਾਨ ਅਤੇ ਚੀਨ ਦੇ ਪਹਿਲਵਾਨਾਂ ਤੋਂ ਚੁਨੌਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ, ''ਦੋਵਾਂ ਮੁਕਾਬਲਿਆਂ ਲਈ ਤਿਆਰੀਆਂ ਲਗਭਗ ਇਕੋ ਜਿਹੀ ਹੈ ਪਰ ਅਸੀਂ ਉਨ੍ਹਾਂ ਦੇ ਵੀਡੀਉ ਵੇਖਾਂਗੇ।''               (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement