ਸੁਖਬੀਰ ਸਿੰਘ ਬਾਦਲ ਨੇ ਕੀਤਾ ਟਰੂਡੋ ਦਾ ਸਵਾਗਤ
Published : Feb 21, 2018, 11:48 pm IST
Updated : Feb 21, 2018, 6:18 pm IST
SHARE ARTICLE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਪੁੱਜਣ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕੀਤਾ। ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੀ ਜਸਟਿਨ ਟਰੂਡੋ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ। ਉਨ੍ਹਾਂ ਨਾਲ ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਬਾਅਦ 'ਚ ਸੁਖਬੀਰ ਬਾਦਲ ਨੇ ਕਈ ਟਵੀਟ ਕਰਦਿਆਂ ਕਿਹਾ ਕਿ ਕੈਨੇਡੀਆਈ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪ੍ਰਵਾਰ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਸਵਾਗਤ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਸੀ। 


ਉਨ੍ਹਾਂ ਕਿਹਾ ਕਿ ਟਰੂਡੋ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖ ਕੇ ਪੂਰੀ ਦੁਨੀਆਂ 'ਚ ਸਿੱਖਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਟਰੂਡੋ ਦਾ ਸਵਾਗਤ ਕਰਨਾ ਕਿਸੇ ਅਪਣੇ ਦੇ ਸਵਾਗਤ ਕਰਨ ਵਾਂਗ ਹੀ ਸੀ। ਉਨ੍ਹਾਂ ਕਿਹਾ ਕਿ ਸਿਰੋਪਾਉ, ਕ੍ਰਿਪਾਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤੀ ਸਵੀਕਾਰ ਕਰਨ ਸਮੇਂ ਟਰੂਡੋ ਵਲੋਂ ਵਿਖਾਈ ਨਿਰਮਤਾ ਅਦਭੁਤ ਸੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement