ਖ਼ਬਰਾਂ |

ਤਾਜ਼ਾ |

ਅਖਿਲੇਸ਼ ਯਾਦਵ ਨੂੰ ਹਿਰਾਸਤ 'ਚ ਲੈਣ ਦੇ ਵਿਰੋਧ 'ਚ ਕੰਨੌਜ ਵਿੱਚ ਸਪਾ ਵਰਕਰਾਂ ਦਾ ਪ੍ਰਦਰਸ਼ਨ

By : JAGDISH

Published : Oct 6, 2026, 6:21 pm IST
Updated : Oct 6, 2026, 6:21 pm IST
SHARE ARTICLE
SP workers protest in Kannauj against the detention of Akhilesh Yadav.
SP workers protest in Kannauj against the detention of Akhilesh Yadav.

‘ਚੰਦਾ ਚੋਰ ਕਿੱਥੇ ਮਿਲਣਗੇ, ਭਾਜਪਾ ਦੇ ਦਫ਼ਤਰ ਵਿੱਚ' ਦੇ ਲਗਾਏ ਨਾਅਰੇ 

ਕੰਨੌਜ : ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਤੱਕ 'ਇੰਡੀਆ ਗਠਜੋੜ’ ਦੇ ਸੰਸਦ ਮੈਂਬਰਾਂ ਦੇ ਮਾਰਚ ਦੌਰਾਨ ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਤੇ ਕੰਨੌਜ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਉਨ੍ਹਾਂ ਦੇ ਸੰਸਦੀ ਚੋਣ ਖੇਤਰ ਕੰਨੌਜ ਵਿੱਚ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਸਪਾ ਵਰਕਰ ਤਿਰਵਾ ਕਰਾਸਿੰਗ ਸਥਿਤ ਡਾਕਟਰ ਰਾਮ ਮਨੋਹਰ ਲੋਹੀਆ ਦੇ ਬੁੱਤ ਦੇ ਸਾਹਮਣੇ ਇਕੱਠੇ ਹੋਏ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ‘ਵੋਟ ਚੋਰ, ਗੱਦੀ ਛੱਡੋ’ ਅਤੇ ‘ਚੰਦਾ ਚੋਰ ਕਿੱਥੇ ਮਿਲਣਗੇ, ਭਾਜਪਾ ਦੇ ਦਫ਼ਤਰ ਵਿੱਚ’ ਵਰਗੇ ਨਾਅਰੇ ਲਗਾਏ।

ਪਾਰਟੀ ਵਰਕਰਾਂ ਅਨੁਸਾਰ, ਦਿੱਲੀ ਵਿੱਚ ‘ਇੰਡੀਆ’ ਗਠਜੋੜ ਦੇ ਸੰਸਦ ਮੈਂਬਰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡਕੁਆਰਟਰ ਵੱਲ ਮਾਰਚ ਕਰ ਰਹੇ ਸਨ, ਉਦੋਂ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ, ਜਿਸ ਤੋਂ ਬਾਅਦ ਕਈ ਸੰਸਦ ਮੈਂਬਰ ਉੱਥੇ ਹੀ ਧਰਨੇ ’ਤੇ ਬੈਠ ਗਏ ਅਤੇ ਬਾਅਦ ਵਿੱਚ ਪੁਲਿਸ ਨੇ ਅਖਿਲੇਸ਼ ਯਾਦਵ ਸਮੇਤ ਕਈ ਵਿਰੋਧੀ ਸੰਸਦ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਕੰਨੌਜ ਵਿੱਚ ਸਪਾ ਵਰਕਰਾਂ ਨੂੰ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਅਤੇ ਟੈਲੀਵਿਜ਼ਨ ਚੈਨਲਾਂ ਰਾਹੀਂ ਮਿਲੀ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਰਕਰ ਤਿਰਵਾ ਕਰਾਸਿੰਗ ਪਹੁੰਚੇ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਇਸ ਪ੍ਰਦਰਸ਼ਨ ਵਿੱਚ ਸਾਬਕਾ ਵਿਧਾਇਕ ਕਲਿਆਣ ਸਿੰਘ ਦੋਹਰੇ, ਆਕਾਸ਼ ਸ਼ਾਕਿਆ ਅਤੇ ਰਜਨੀਕਾਂਤ ਯਾਦਵ ਸਮੇਤ ਵੱਡੀ ਗਿਣਤੀ ਵਿੱਚ ਸਪਾ ਵਰਕਰ ਸ਼ਾਮਲ ਹੋਏ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement