ਖ਼ਬਰਾਂ |

ਤਾਜ਼ਾ |

ਯੂ.ਪੀ ਵਿਚ 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

By : GAGANDEEP

Published : Oct 7, 2026, 1:54 pm IST
Updated : Oct 7, 2026, 1:54 pm IST
SHARE ARTICLE
Sultanpur UP Accident News
Sultanpur UP Accident News

ਮੈਚ ਖੇਡ ਕੇ ਲਖਨਊ ਤੋਂ ਦੇਵਰੀਆ ਜਾ ਰਹੇ ਸਨ ਮ੍ਰਿਤਕ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਕਾਰ ਆਪਣੇ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਚਾਰ ਖਿਡਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਯੂ.ਪੀ.ਈ.ਆਈ.ਡੀ.ਏ. (UPEIDA) ਦੇ ਸੁਰੱਖਿਆ ਕਰਮਚਾਰੀਆਂ ਨੇ ਜ਼ਖ਼ਮੀ ਖਿਡਾਰੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਕਾਰ ਸਵਾਰ ਸਾਰੇ ਲਖਨਊ ਵਿਚ ਇਕ ਮੈਚ ਖੇਡਣ ਤੋਂ ਬਾਅਦ ਦੇਵਰੀਆ ਵਾਪਸ ਪਰਤ ਰਹੇ ਸਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ।

ਰਿਪੋਰਟਾਂ ਅਨੁਸਾਰ, ਛੇ ਖਿਡਾਰੀ ਇੱਕ 'ਅਰਟਿਗਾ' ਕਾਰ ਵਿੱਚ ਲਖਨਊ ਤੋਂ ਦੇਵਰੀਆ ਵੱਲ ਜਾ ਰਹੇ ਸਨ। ਅੱਜ ਸਵੇਰੇ, ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਇੱਕ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਚੀਕ-ਚਿਹਾੜੇ ਦੇ ਵਿਚਕਾਰ ਹਫੜਾ-ਦਫੜੀ ਮੱਚ ਗਈ। ਵਾਹਨ ਚਾਲਕਾਂ ਅਤੇ ਰਾਹਗੀਰਾਂ ਨੇ ਪੁਲਿਸ ਤੇ ਐਂਬੂਲੈਂਸ ਸੇਵਾਵਾਂ ਨੂੰ ਸੂਚਿਤ ਕੀਤਾ ਅਤੇ ਬਚਾਅ ਕਾਰਜ ਸ਼ੁਰੂ ਕੀਤੇ।

 

 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement