Amethi Accident News: ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਦੀ ਪਿਕਅੱਪ ਨਾਲ ਹੋਈ ਟੱਕਰ, ਪੰਜ ਲੋਕਾਂ ਦੀ ਮੌਤ
Published : Jun 15, 2025, 9:51 am IST
Updated : Jun 15, 2025, 9:52 am IST
SHARE ARTICLE
Amethi Accident News in punjabi
Amethi Accident News in punjabi

Amethi Accident News: ਜਦਕਿ ਇਕ ਜ਼ਖ਼ਮੀ

Amethi Accident News in punjabi : ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਦੇਰ ਰਾਤ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਇੱਕ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਂਬੂਲੈਂਸ ਵਿੱਚ ਸਵਾਰ 5 ਲੋਕਾਂ ਦੀ ਮੌਤ ਹੋ ਗਈ।

ਜਦੋਂ ਕਿ ਵਿਅਕਤੀ ਗੰਭੀਰ ਜ਼ਖ਼ਮੀ ਹੈ। ਇਹ ਲੋਕ ਲਾਸ਼ ਨੂੰ ਲਖਨਊ ਤੋਂ ਬਿਹਾਰ ਲੈ ਕੇ ਜਾ ਰਹੇ ਸਨ। ਐਂਬੂਲੈਂਸ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਂਬੂਲੈਂਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਐਂਬੂਲੈਂਸ ਡਰਾਈਵਰ ਅਤੇ ਉਸ ਦੇ ਨਾਲ ਬੈਠਾ ਵਿਅਕਤੀ ਬੁਰੀ ਤਰ੍ਹਾਂ ਫਸ ਗਏ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਮੰਨਿਆ ਜਾ ਰਿਹਾ ਹੈ। ਮਰਨ ਵਾਲੇ ਪੰਜ ਲੋਕਾਂ ਵਿੱਚੋਂ ਤਿੰਨ ਬਿਹਾਰ ਦੇ ਹਨ। ਐਂਬੂਲੈਂਸ ਨਾਲ ਜੁੜੇ ਦੋ ਲੋਕ ਹਰਿਆਣਾ ਦੇ ਰਹਿਣ ਵਾਲੇ ਹਨ।

(For more news apart from 'Amethi Accident News in punjabi ' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement