Bulandshahr Car Fire News: ਕਾਰ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ 5 ਲੋਕ, ਵਿਆਹ ਸਮਾਗਮ ਤੋਂ ਪਰਤ ਰਹੇ ਸਨ ਵਾਪਸ
Published : Jun 18, 2025, 10:17 am IST
Updated : Jun 18, 2025, 10:17 am IST
SHARE ARTICLE
Car catches fire in UP's Bulandshahr News
Car catches fire in UP's Bulandshahr News

Bulandshahr Car Fire News: ਪੁੱਲ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ ਤੇ ਲੱਗੀ ਅੱਗ

Car catches fire in UP's Bulandshahr News:  ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਇੱਕ ਕਾਰ ਵਿੱਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਇਹ ਸਾਰੇ ਬਦਾਯੂੰ ਵਿੱਚ ਇੱਕ ਵਿਆਹ ਸਮਾਗਮ ਤੋਂ ਦਿੱਲੀ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਸਵਿਫਟ ਕਾਰ ਇੱਕ ਪੁੱਲ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ ਅਤੇ ਫਿਰ ਅੱਗ ਲੱਗ ਗਈ।

ਅੱਗ ਲੱਗਣ ਤੋਂ ਬਾਅਦ, ਕਾਰ ਬੰਦ ਹੋ ਗਈ ਅਤੇ ਅੰਦਰਲੇ ਲੋਕ ਬਾਹਰ ਨਹੀਂ ਨਿਕਲ ਸਕੇ, ਜਿਸ ਕਾਰਨ ਉਨ੍ਹਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇੱਕ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਮਾਮਲੇ ਵਿੱਚ, ਬੁਲੰਦਸ਼ਹਿਰ ਪੁਲਿਸ ਨੇ ਦੱਸਿਆ ਕਿ ਜਹਾਂਗੀਰਾਬਾਦ ਥਾਣਾ ਖੇਤਰ ਦੇ ਜਾਨੀਪੁਰ ਚੰਦੌਸ ਚੌਰਾਹੇ ਦੇ ਨੇੜੇ ਇੱਕ ਸਵਿਫ਼ਟ ਕਾਰ ਇੱਕ ਪੁੱਲ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ ਤੇ ਉਸ ਨੂੰ ਅੱਗ ਲੱਗ ਗਈ। ਕਾਰ ਵਿੱਚ ਇੱਕੋ ਪਰਿਵਾਰ ਦੇ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਔਰਤ ਜ਼ਖ਼ਮੀ ਹੋ ਗਈ ਅਤੇ 5 ਲੋਕਾਂ ਦੀ ਮੌਤ ਹੋ ਗਈ।

(For more news apart from 'Car catches fire in UP's Bulandshahr News', stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement