ਮੇਰਠ ਵਿਚ ਅੱਗ ਕਾਰਨ ਇਕੋ ਪ੍ਰਵਾਰ ਦੇ ਛੇ ਜੀਆਂ ਦੀ ਮੌਤ
Published : Feb 25, 2026, 6:19 am IST
Updated : Feb 25, 2026, 8:07 am IST
SHARE ARTICLE
Meerut Fire News
Meerut Fire News

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ 'ਤੇ ਜਤਾਇਆ ਦੁੱਖ

ਮੇਰਠ  : ਮੇਰਠ ਦੇ ਲਿਸਾਡੀ ਗੇਟ ਇਲਾਕੇ ਵਿਚ ਸੋਮਵਾਰ ਰਾਤ ਇਕ ਘਰ ਵਿਚ ਅੱਗ ਲੱਗਣ ਕਾਰਨ ਪੰਜ ਬੱਚਿਆਂ ਸਮੇਤ ਪਰਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਦੋ ਚਾਰ ਮਹੀਨੇ ਦੀਆਂ ਜੁੜਵਾਂ ਬੱਚੀਆਂ ਅਤੇ ਤਿੰਨ ਹੋਰ ਬੱਚੇ ਵੀ ਸ਼ਾਮਲ ਹਨ। ਪੁਲਿਸ ਦੇ ਮੁਤਾਬਕ, ਘਰ ਦੇ ਤਹਿਖਾਨੇ ਵਿਚ ਕਪੜਿਆਂ ਦਾ ਵੱਡਾ ਸਟਾਕ ਰੱਖਿਆ ਹੋਇਆ ਸੀ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।

ਮੁਹੰਮਦ ਫਾਰੂਕ, ਜੋ ਪਰਵਾਰ ਦਾ ਮੈਂਬਰ ਹੈ, ਨੇ ਰੋਂਦੇ ਹੋਏ ਦਸਿਆ, ‘‘ਜਦੋਂ ਮੈਂ ਨਮਾਜ਼ ਪੜ੍ਹ ਕੇ ਵਾਪਸ ਆਇਆ, ਤਾਂ ਘਰ ਦੇ ਬਾਹਰ ਭੀੜ ਇਕੱਠੀ ਸੀ। ਅੱਗ ਨੇ ਮੇਰੀ ਧੀ, ਪੁੱਤਰ, ਮੇਰੇ ਭਰਾ ਦੀਆਂ ਜੁੜਵਾਂ ਧੀਆਂ ਅਤੇ ਉਸ ਦਾ ਪੁੱਤਰ ਲੈ ਲਿਆ।’’ ਜ਼ਿਲ੍ਹਾ ਮੈਜਿਸਟ੍ਰੇਟ ਵੀ.ਕੇ. ਸਿੰਘ ਨੇ ਇਸ ਘਟਨਾ ਨੂੰ “ਬਹੁਤ ਹੀ ਦੁਖਦਾਈ ਅਤੇ ਅਫਸੋਸਨਾਕ ਕਰਾਰ ਦਿਤਾ ਅਤੇ ਜਾਂਚ ਦੇ ਹੁਕਮ ਦਿਤੇ।

ਮੇਰਠ ਐੱਸ.ਐੱਸ.ਪੀ. ਅਵਿਨਾਸ਼ ਪਾਂਡੇ ਨੇ ਦਸਿਆ ਕਿ ਅੱਗ ਬੁਝਾਉਣ ਵਾਲਿਆਂ ਨੂੰ ਤੰਗ ਗਲੀਆਂ ਕਾਰਨ ਬਹੁਤ ਮੁਸ਼ਕਲਾਂ ਆਈਆਂ, ਪਰ ਲੋਕਾਂ ਦੀ ਮਦਦ ਨਾਲ ਕੁੱਝ ਲੋਕਾਂ ਨੂੰ ਬਚਾਇਆ ਗਿਆ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਰਾਹਤ ਕਾਰਜ ਤੇਜ਼ ਕਰਨ ਦੇ ਹੁਕਮ ਦਿਤੇ ਹਨ।     (ਪੀ.ਟੀ.ਆਈ.)
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement