Akhilesh Yadav ਨੇ ਮ੍ਰਿਤਕ ਬੀ.ਐਲ.ਓ. ਦੇ ਪਰਿਵਾਰ ਨੂੰ ਦਿੱਤੇ 2 ਲੱਖ ਰੁਪਏ

By : JAGDISH

Published : Nov 29, 2025, 4:46 pm IST
Updated : Nov 29, 2025, 4:47 pm IST
SHARE ARTICLE
Akhilesh Yadav gave Rs 2 lakh to the family of the deceased BLO
Akhilesh Yadav gave Rs 2 lakh to the family of the deceased BLO

ਕਿਹਾ : ਕੇਂਦਰ ਸਰਕਾਰ ਮ੍ਰਿਤਕ ਦੇ ਪਰਿਵਾਰ ਨੂੰ ਦੇਵੇ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਤੇ ਸਰਕਾਰੀ ਨੌਕਰੀ

ਲਖਨਊ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਮਹਿਲਾਬਾਦ ’ਚ ਮਰੇ ਬੀ.ਐਲ.ਓ. ਵਿਜੇ ਵਰਮਾ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬੀ.ਐਲ.ਓ. ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਦੇਣ ਅਤੇ ਸਰਕਾਰੀ ਨੌਕਰੀ ਦੇਣ ਦੀ ਅਪੀਲ ਕੀਤੀ।

ਅਖਿਲੇਸ਼ ਯਾਦਵ ਨੇ ਭਾਰਤੀ ਜਨਤਾ ਪਾਰਟੀ ਨੂੰ ਮਾਫੀਆਜੀਵੀ ਪਾਰਟੀ ਕਰਾਰ ਦਿੰਦੇ ਹੋਏ ਵੋਟ ਕਟੌਤੀ,ਐਸ.ਆਈ.ਆਰ. ਸਰਵੇ ਦੀ ਜਲਦਬਾਜ਼ੀ ਅਤੇ ਸੰਵਿਧਾਨਕ ਅਧਿਕਾਰ ਖੋਹਣ ਦੀ ਸਾਜ਼ਿਸ਼ ਦਾ ਇਲਜ਼ਾਮ ਲਗਾਇਆ। ਅਖਿਲੇਸ਼ ਯਾਦਵ ਨੇ ਅੱਗੇ ਕਿਹਾ ਕਿ ਸਮਾਜਵਾਦੀ ਪਾਰਟੀ ਦੀ ਸ਼ੁਰੂ ਤੋਂ ਮੰਗ ਰਹੀ ਹੈ ਕਿ ਬੀ.ਐਲ.ਓ. ’ਤੇ ਕੋਈ ਕੰਮ ਦਾ ਦਬਾਅ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਐਸ.ਆਈ.ਆਰ. ਸਰਵੇ ਵਿਚ ਇੰਨੀ ਜਲਦਬਾਜ਼ੀ ਕਿਉਂ ਕਰ ਰਹੀ ਹੈ? ਨਗਰ ਪਾਲਿਕਾ ਨੇ ਸਫਾਈ ਕਰਮਚਾਰੀਆਂ ਨੂੰ ਸਹਾਇਕ ਬਣਾਇਆ ਜਾ ਰਿਹਾ ਹੈ। ਐਸ.ਆਈ ਆਰ. ਦੇ ਬਹਾਨੇ ਵੋਟਾਂ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਦਿੱਤ ਸੰਵਿਧਾਨਕ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement