Lucknow Triple Suicide News: ਕਾਰੋਬਾਰੀ ਨੇ ਪਤਨੀ ਅਤੇ ਧੀ ਸਮੇਤ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵਿੱਚ ਲਿਖੀ ਇਹ ਗੱਲ
Published : Jun 30, 2025, 10:43 am IST
Updated : Jun 30, 2025, 12:53 pm IST
SHARE ARTICLE
Lucknow Triple Suicide News in punjabi
Lucknow Triple Suicide News in punjabi

Lucknow Triple Suicide News: ਤਿੰਨਾਂ ਦੇ ਮੂੰਹ ਵਿੱਚੋਂ ਨਿਕਲ ਰਹੀ ਸੀ ਝੱਗ

Lucknow Triple Suicide Uttarakhand News: ਰਾਜਧਾਨੀ ਲਖਨਊ ਵਿੱਚ ਐਤਵਾਰ ਰਾਤ ਨੂੰ ਇੱਕ ਕੱਪੜਾ ਕਾਰੋਬਾਰੀ ਨੇ ਆਪਣੀ ਪਤਨੀ ਅਤੇ ਧੀ ਸਮੇਤ ਖੁਦਕੁਸ਼ੀ ਕਰ ਲਈ। ਸਵੇਰੇ ਤਿੰਨਾਂ ਦੀਆਂ ਲਾਸ਼ਾਂ ਫਲੈਟ ਵਿੱਚੋਂ ਮਿਲੀਆਂ। ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਇਸ ਲਈ ਸ਼ੱਕ ਹੈ ਕਿ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕੀਤੀ ਹੈ। ਸੋਮਵਾਰ ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਘਰ ਵਿੱਚ ਚੀਕਾਂ-ਚਿਹਾੜਾ ਮਚ ਗਿਆ।

ਨੇੜਿਓਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਸੂਚਨਾ 'ਤੇ ਪਹੁੰਚੀ ਪੁਲਿਸ ਨੇ ਘਟਨਾ ਬਾਰੇ ਜਾਣਕਾਰੀ ਲਈ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਘਟਨਾ ਚੌਕ ਕੋਤਵਾਲੀ ਇਲਾਕੇ ਦੇ ਅਸ਼ਰਫਾਬਾਦ ਵਿੱਚ ਵਾਪਰੀ। ਇੱਥੇ ਇੱਕ ਕੱਪੜਾ ਕਾਰੋਬਾਰੀ ਸ਼ੋਭਿਤ (48), ਉਸ ਦੀ ਪਤਨੀ (45) ਸੁਚਿਤਾ ਅਤੇ ਉਨ੍ਹਾਂ ਦੀ ਧੀ ਖ਼ਿਆਤੀ (16) ਦੀ ਮੌਤ ਹੋ ਗਈ।

ਉਨ੍ਹਾਂ ਦੇ ਕੋਲ ਮਿਲੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕੀਤੀ ਹੈ। ਦੱਸਿਆ ਗਿਆ ਹੈ ਕਿ ਸ਼ੋਭਿਤ ਰਾਜਾਜੀਪੁਰਮ ਵਿੱਚ ਕੱਪੜੇ ਦੀ ਦੁਕਾਨ ਚਲਾਉਂਦਾ ਸੀ। ਸੂਚਨਾ 'ਤੇ ਪਹੁੰਚੀ ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕਰ ਲਏ ਹਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

(For more news apart from “Lucknow Triple Suicide News in punjabi ,” stay tuned to Rozana Spokesman.)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement