Yogi Adityanath ਸਰਕਾਰ ਨੇ ਪ੍ਰਾਈਵੇਟ ਸਕੂਲਾਂ 'ਤੇ ਕਸਿਆ ਸ਼ਿਕੰਜਾ

By : JAGDISH

Published : Nov 30, 2025, 3:48 pm IST
Updated : Nov 30, 2025, 3:48 pm IST
SHARE ARTICLE
Yogi Adityanath government tightens grip on private schools
Yogi Adityanath government tightens grip on private schools

ਪ੍ਰਾਈਵੇਟ ਸਕੂਲਾਂ 'ਚ ਪੜ੍ਹਾਉਣ ਵਾਲੇ ਸਾਰੇ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਦੀ ਹੋਵੇਗੀ ਜਾਂਚ

ਲਖਨਊ : ਉਤਰ ਪ੍ਰਦੇਸ਼ ਦੀ ਯੋਗੀ ਅਦਿਤਿਆ ਨਾਥ ਸਰਕਾਰ ਨੇ ਪ੍ਰਾਈਵੇਟ ਸਕੂਲਾਂ ’ਤੇ ਸ਼ਿਕੰਜਾ ਕਸਣ ਦਾ ਮਨ ਬਣਾ ਲਿਆ ਹੈ। ਸਕੂਲਾਂ ’ਚ ਪੜ੍ਹਾ ਰਹੇ ਅਧਿਆਪਕਾਂ ਦੀ ਯੋਗਤਾ ਦੀ ਜਾਂਚ ਕਰਵਾਈ ਜਾਵੇਗੀ। ਨਿਯਮਾਂ ਦੇ ਉਲਟ ਪੜ੍ਹਾਈ ਕਰਵਾਉਣ ਦੇ ਮਾਮਲੇ ’ਤੇ ਰਾਸ਼ਟਰੀ ਅਧਿਆਪਕ ਸਿੱਖਿਆ ਪ੍ਰੀਸ਼ਦ ਨੇ ਸਖਤ ਨਾਰਾਜ਼ਗੀ ਪ੍ਰਗਟਾਈ ਹੈ। ਸਿੱਖਿਆ ਵਿਭਾਗ ਹੁਣ ਸਾਰੇ ਜ਼ਿਲ੍ਹਿਾਂ ’ਚ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਦੀ ਜਾਂਚ ਕਰਕੇ ਰਿਪੋਰਟ ਦੇਵੇਗਾ।

ਐਨ.ਸੀ. ਟੀ.ਈ. ਨੂੰ ਇਸ ਮਾਮਲੇ ’ਚ ਝਾਂਸੀ ਦੇ ਰਹਿਣ ਵਾਲੇ ਰਾਹੁਲ ਜੈਨ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ।  ਜਿਸ ’ਚ ਕਈ ਨਿੱਜੀ ਸਕੂਲਾਂ ’ਚ ਅਧਿਆਪਕ ਬਿਨਾ ਡੀ.ਐਲ.ਐਡ, ਬੀ.ਐਡ., ਸੀਟੀਈਟੀ ਅਤੇ ਟੀਈਈ  ਪਾਸ ਕੀਤੇ ਬਿਨਾ ਹੀ ਨਿੱਜੀ ਸਕੂਲਾਂ ’ਚ ਪੜ੍ਹਾਈ ਕਰਵਾ ਰਹੇ ਹਨ। ਐਨ.ਸੀ.ਟੀ. ਈ. ਦੇ ਜ਼ਰੂਰੀ ਮਾਪਦੰਡਾਂ ਦੀ ਪਾਲਣਾ ਨਾ ਕੀਤੇ ਜਾਣ ਕਾਰਨ ਸਾਰੇ ਪ੍ਰਾਈਵੇਟ ਸਕੂਲਾਂ ’ਚ ਸਿੱਖਿਆ ਦਾ ਪੱਧਰ ਪ੍ਰਭਾਵਿਤ ਹੋ ਰਿਹਾ ਹੈ।

ਅਜਿਹੇ ’ਚ ਹੁਣ ਸਾਰੇ 75 ਜ਼ਿਲ੍ਹਿਆਂ ’ਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ  ਨਿੱਜੀ ਸਕੂਲਾਂ ਦੇ ਅਧਿਆਪਕਾਂ ਦੀ ਯੋਗਤਾ ਦੇ ਵੇਰਵੇ ਖੰਗਾਲਣਗੇ। ਮਾਪਦੰਡਾਂ ਦੇ ਉਲਟ ਜਿੱਥੇ ਅਧਿਆਪਕ ਮਿਲਣਗੇ, ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਹਰ ਹਾਲਤ ’ਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮਿਲੇ, ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement