ਖ਼ਬਰਾਂ |

ਤਾਜ਼ਾ |

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ’ਚ ਵਿਦਿਆਰਥੀ ਦੇ ਕਤਲ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਢੇਰ
Published : May 31, 2026, 10:49 am IST
Updated : May 31, 2026, 10:49 am IST
SHARE ARTICLE
Main accused in student's murder in Ghaziabad, Uttar Pradesh, killed in police encounter
Main accused in student's murder in Ghaziabad, Uttar Pradesh, killed in police encounter

ਅਸਦ ਖੇੜਾ ਨੇ 28 ਮਈ ਨੂੰ ਸੂਰਿਆ ਚੌਹਾਨ ’ਤੇ ਚਾਕੂ ਨਾਲ ਕੀਤਾ ਸੀ ਹਮਲਾ

ਗਾਜ਼ੀਆਬਾਦ :  ਗਾਜ਼ੀਆਬਾਦ ਵਿੱਚ 11ਵੀਂ ਜਮਾਤ ਦੇ 17 ਸਾਲਾ ਵਿਦਿਆਰਥੀ ਦੇ ਕਤਲ ਦੇ ਮੁੱਖ ਮੁਲਜ਼ਮ ਐਤਵਾਰ ਸਵੇਰੇ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਅਸਦ ਖੋੜਾ ਖੇਤਰ ਦਾ ਨਿਵਾਸੀ ਅਸਦ, ਸੂਰਿਆ ਚੌਹਾਨ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ  ਸੀ।

ਪੁਲਿਸ ਡਿਪਟੀ ਕਮਿਸ਼ਨਰ ਧਵਲ ਜਾਇਸਵਾਲ ਨੇ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀ ਸੂਰਿਆ ਚੌਹਾਨ ਦੇ ਕਤਲ ਦੇ ਮੁੱਖ ਮੁਲਜ਼ਮ ਅਸਦ ਦੀ ਐਤਵਾਰ ਸਵੇਰੇ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ,  ਉਸ 'ਤੇ 50,000 ਰੁਪਏ ਦਾ ਇਨਾਮ ਰੱਖਿਆ ਹੋਇਆ ਸੀ।ਖੋੜਾ ਨੇ ਨਵਨੀਤ ਵਿਹਾਰ ਕਾਲੋਨੀ ਦੇ ਨਿਵਾਸੀ ਚੌਹਾਨ 'ਤੇ 28 ਮਈ ਨੂੰ ਇੱਕ ਝਗੜੇ ਦੌਰਾਨ ਚਾਕੂ ਨਾਲ ਹਮਲਾ ਕੀਤਾ ਸੀ। ਉਸ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਬਾਅਦ ਵਿੱਚ ਨੋਇਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਘਟਨਾ ਤੋਂ ਤੁਰੰਤ ਬਾਅਦ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਅਸਦ ਖੋੜਾ ਫ਼ਰਾਰ ਸੀ, ਜੋ ਅੱਜ ਸਵੇਰੇ ਹੋਏ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement