ਉਤਰਾਖੰਡ ਦੇ ਮੈਦਾਨੀ ਇਲਾਕਿਆਂ ਵਿੱਚ ਅੱਜ ਪਈ ਸੰਘਣੀ ਧੁੰਦ, ਕਈ ਇਲਾਕਿਆਂ ਵਿਚ ਅੱਜ ਬੱਦਲਵਾਈ ਰਹਿਣ ਨਾਲ ਵਧੇਗੀ ਠੰਢ
Published : Nov 7, 2025, 7:23 am IST
Updated : Nov 7, 2025, 8:14 am IST
SHARE ARTICLE
Uttarakhand Weather Update
Uttarakhand Weather Update

ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ।

Uttarakhand Weather Update: ਉੱਤਰਾਖੰਡ ਦੇ ਮੈਦਾਨੀ ਇਲਾਕਿਆਂ ਵਿੱਚ ਅੱਜ ਧੁੰਦ ਰਹੇਗੀ। ਪਹਾੜੀ ਇਲਾਕਿਆਂ ਵਿਚ ਬੱਦਲਵਾਈ ਰਹਿਣ ਨਾਲ ਠੰਢ ਹੋ ਵਧੇਗੀ। ਵਿਭਾਗ ਨੇ ਰਾਜ ਦੇ ਕਿਸੇ ਵੀ ਹਿੱਸੇ ਲਈ ਕੋਈ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਸਵੇਰ ਦੇ ਸਮੇਂ ਰਾਜ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਧੁੰਦ ਪੈਣ ਦੀ ਉਮੀਦ ਹੈ।

ਰਾਜਧਾਨੀ ਦੇਹਰਾਦੂਨ ਵਿੱਚ ਅਸਮਾਨ ਜ਼ਿਆਦਾਤਰ ਸਾਫ਼ ਰਹੇਗਾ। ਸਵੇਰੇ ਥੋੜ੍ਹੀ ਜਿਹੀ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ਲਗਭਗ 29 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 12 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ।
 

ਪ੍ਰਮੁੱਖ ਮੌਸਮ ਸਟੇਸ਼ਨਾਂ 'ਤੇ ਦਰਜ ਕੀਤਾ ਗਿਆ ਤਾਪਮਾਨ 
ਦੇਹਰਾਦੂਨ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 29.8 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 12.6 ਡਿਗਰੀ ਸੈਲਸੀਅਸ, ਪੰਤਨਗਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 28.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 12.4 ਡਿਗਰੀ ਸੈਲਸੀਅਸ ਰਿਹਾ।

ਇਸ ਦੌਰਾਨ, ਮੁਕਤੇਸ਼ਵਰ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 18.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਵੀਂ ਟਿਹਰੀ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 21 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਸਵੇਰੇ ਅਤੇ ਦੇਰ ਰਾਤ ਨੂੰ ਮੈਦਾਨੀ ਇਲਾਕਿਆਂ ਵਿੱਚ ਹਲਕੀ ਧੁੰਦ ਦੇਖੀ ਜਾ ਸਕਦੀ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement