Uttarakhand Wather Update : ਉਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Published : Jun 21, 2025, 1:23 pm IST
Updated : Jun 21, 2025, 1:23 pm IST
SHARE ARTICLE
Uttarakhand Wather Update News in punjabi
Uttarakhand Wather Update News in punjabi

Uttarakhand Wather Update : ਮੌਸਮ ਵਿਭਾਗ ਨੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਦੀ ਦਿੱਤੀ ਸਲਾਹ

Uttarakhand Wather Update News in punjabi : ਉਤਰਾਖੰਡ ਵਿਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ ਰਾਜ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੇਹਰਾਦੂਨ ਸਮੇਤ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਪਿਛਲੇ ਕਈ ਦਿਨਾਂ ਤੋਂ ਸੂਬੇ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਕਾਰਨ ਮਲਬੇ ਅਤੇ ਪੱਥਰਾਂ ਕਾਰਨ ਕਈ ਸੰਪਰਕ ਸੜਕਾਂ 'ਤੇ ਰੁਕਾਵਟ ਆ ਰਹੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਦੇਹਰਾਦੂਨ, ਟਿਹਰੀ, ਪੌੜੀ, ਅਲਮੋੜਾ, ਨੈਨੀਤਾਲ ਅਤੇ ਚੰਪਾਵਤ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨੈਨੀਤਾਲ, ਚੰਪਾਵਤ, ਟਿਹਰੀ ਅਤੇ ਦੇਹਰਾਦੂਨ ਵਰਗੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਸੂਬੇ ਭਰ ਦੇ ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
 

(For more news apart from 'Uttarakhand Wather Update News in punjabi ' , stay tuned to Rozana Spokesman)

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement