ਬਦਰੀਨਾਥ ਵਿੱਚ ਹੋਈ ਬਰਫ਼ਬਾਰੀ
ਨਵੀਂ ਦਿੱਲੀ : ਉੱਤਰਾਖੰਡ ਵਿੱਚ ਚਮੋਲੀ ਦੇ ਹੇਮਕੁੰਟ ਸਾਹਿਬ, ਬਦਰੀਨਾਥ ਵਿੱਚ ਸ਼ਨੀਵਾਰ ਨੂੰ ਬਰਫ਼ਬਾਰੀ ਹੋਈ। ਉੱਥੇ ਹੀ ਪਿਥੌਰਾਗੜ੍ਹ-ਘਾਟ ਸੜਕ 'ਤੇ ਜ਼ਮੀਨ ਖਿਸਕਣ ਦੇ ਚਲਦਿਆਂ 300 ਤੋਂ ਵੱਧ ਗੱਡੀਆਂ ਫਸ ਗਈਆਂ ਹਨ, ਜਿਸ ਦੇ ਚਲਦਿਆਂ ਚਾਰਧਾਮ ਯਾਤਰਾ ਦੋ ਦਿਨਾਂ ਲਈ ਰੋਕ ਦਿੱਤੀ ਗਈ ਹੈ।
ਅਰਨਬ ਚੱਕਰਵਾਤ ਦੇ ਅਸਰ ਨਾਲ ਉੱਤਰ ਪ੍ਰਦੇਸ਼, ਬਿਹਾਰ ਸਮੇਤ 8 ਰਾਜਾਂ ਵਿੱਚ ਤੇਜ਼ ਬਾਰਿਸ਼ ਹੋ ਰਹੀ ਹੈ। ਬੰਗਾਲ ਦੀ ਖਾੜੀ ਵਿੱਚ ਬਣਿਆ ਮੌਸਮੀ ਸਿਸਟਮ ਹੁਣ ਦੱਖਣੀ ਛੱਤੀਸਗੜ੍ਹ ਤੋਂ ਉੱਤਰ-ਪੂਰਬ ਵੱਲ ਵਧ ਰਿਹਾ ਹੈ। ਇਸ ਦੇ ਚਲਦਿਆਂ ਰਾਜਸਥਾਨ-ਮੱਧ ਪ੍ਰਦੇਸ਼ ਸਮੇਤ 14 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
ਉੱਤਰ ਪ੍ਰਦੇਸ਼ ਵਿੱਚ ਲਗਭਗ 48 ਘੰਟਿਆਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। 40-50 ਕਿਲੋਮੀਟਰ/ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਵੱਖ-ਵੱਖ ਹਾਦਸਿਆਂ ਵਿੱਚ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। 32 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਖ਼ਤਰਾ ਹੈ। ਬਿਹਾਰ ਵਿੱਚ ਸੁਪੌਲ ਦੇ 50 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। 19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ। ਬਾਰਿਸ਼ ਨਾਲ ਜੁੜੀਆਂ ਘਟਨਾਵਾਂ ਵਿੱਚ 3 ਲੋਕਾਂ ਦੀ ਮੌਤ ਹੋਈ ਹੈ।
