ਉਤਰਾਖੰਡ ਵਿਚ ਹੱਡ ਕੰਬਾਊ ਠੰਢ ਨੇ ਠਾਰੇ ਲੋਕ, ਅੱਜ 3 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
Published : Jan 29, 2026, 9:43 am IST
Updated : Jan 29, 2026, 9:43 am IST
SHARE ARTICLE
uttarakhand weather update
uttarakhand weather update

ਬਰਫ਼ਬਾਰੀ ਹੋਣ ਨਾਲ ਕਈ ਥਾਈਂ ਜੰਮੀ ਬਰਫ਼

 ਉੱਤਰਾਖੰਡ ਵਿਚ ਲੋਕਾਂ ਨੂੰ ਕੜਾਕੇ ਦੀ ਠੰਢ ਹੋਰ ਠਾਰੇਗੀ। ਅੱਜ ਤਿੰਨ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਉੱਤਰਕਾਸ਼ੀ, ਰੁਦਰਪ੍ਰਯਾਗ ਅਤੇ ਪਿਥੌਰਾਗੜ੍ਹ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ।

ਅੱਜ ਸਵੇਰੇ ਬਾਗੇਸ਼ਵਰ, ਊਧਮ ਸਿੰਘ ਨਗਰ ਅਤੇ ਅਲਮੋੜਾ ਵਿੱਚ ਧੁੰਦ ਦਿਖਾਈ ਦਿੱਤੀ। ਮੌਸਮ ਵਿਭਾਗ ਨੇ ਹਰਿਦੁਆਰ ਅਤੇ ਊਧਮ ਸਿੰਘ ਨਗਰ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਉੱਤਰਕਾਸ਼ੀ ਅਤੇ ਚੱਕਰਤਾ ਵਿਚ ਭਾਰੀ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ। ਸੜਕਾਂ ਨੂੰ ਖੁਲਵਾਉਣ ਲਈ ਪ੍ਰਸ਼ਾਸਨ ਸੜਕਾਂ ਤੋਂ ਬਰਫ਼ ਹਟਾਉਣ ਦਾ ਕੰਮ ਕਰ ਰਿਹਾ ਹੈ।

ਰਾਜ ਦੇ ਛੇ ਜ਼ਿਲ੍ਹਿਆਂ ਵਿਚ ਭਾਰੀ ਬਰਫ਼ਬਾਰੀ ਹੋਈ, ਜਿਨ੍ਹਾਂ ਵਿੱਚ ਚਮੋਲੀ, ਉੱਤਰਕਾਸ਼ੀ, ਪਿਥੌਰਾਗੜ੍ਹ, ਰੁਦਰਪ੍ਰਯਾਗ ਅਤੇ ਦੇਹਰਾਦੂਨ ਦੇ ਉੱਚੇ ਇਲਾਕੇ ਸ਼ਾਮਲ ਹਨ। ਮੌਸਮ ਵਿਭਾਗ ਅਨੁਸਾਰ 31 ਜਨਵਰੀ ਤੋਂ 3 ਫਰਵਰੀ ਤੱਕ ਸੂਬੇ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement