ਯੂਗਾਂਡਾ ਦੇ ਸ਼ਾਪਿੰਗ ਮਾਲ 'ਚ ਮਚੀ ਭਗਦੜ, 9 ਲੋਕਾਂ ਦੀ ਮੌਤ, ਨਵੇਂ ਸਾਲ ਦੇ ਜਸ਼ਨ ਲਈ ਇਕੱਠੇ ਹੋਏ ਸਨ ਲੋਕ

By : GAGANDEEP

Published : Jan 1, 2023, 5:05 pm IST
Updated : Jan 1, 2023, 5:05 pm IST
SHARE ARTICLE
photo
photo

ਮੀਡੀਆ ਰਿਪੋਰਟਾਂ ਮੁਤਾਬਕ ਅੱਧੀ ਰਾਤ ਨੂੰ ਉਸ ਸਮੇਂ ਭਗਦੜ ਮੱਚ ਗਈ ਜਦੋਂ ਲੋਕ ਆਤਿਸ਼ਬਾਜ਼ੀ ਦੇਖਣ ਲਈ ਨਿਕਲੇ

 

ਯੂਗਾਂਡਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਐਤਵਾਰ ਨੂੰ ਅਚਾਨਕ ਭਗਦੜ ਮੱਚ ਗਈ। ਇਸ ਭਗਦੜ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੰਪਾਲਾ ਦੇ ਫਰੀਡਮ ਸਿਟੀ ਮਾਲ 'ਚ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਲੋਕ ਇਕੱਠੇ ਹੋਏ ਸਨ, ਜਦੋਂ ਭਗਦੜ ਮਚ ਗਈ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅੱਧੀ ਰਾਤ ਨੂੰ ਉਸ ਸਮੇਂ ਭਗਦੜ ਮੱਚ ਗਈ ਜਦੋਂ ਲੋਕ ਆਤਿਸ਼ਬਾਜ਼ੀ ਦੇਖਣ ਲਈ ਨਿਕਲੇ। ਜਿਸ 'ਚ ਕਈ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਪੁਲਿਸ ਨੇ ਕਿਹਾ, ਕਿ "ਅਜਿਹਾ ਮੰਨਣਾ ਹੈ ਕਿ ਘਟਨਾ ਅੱਧੀ ਰਾਤ ਨੂੰ ਵਾਪਰੀ ਜਦੋਂ ਸਮਾਗਮ ਦੇ ਮਾਸਟਰ ਆਫ਼ ਸੇਰੇਮਨੀ ਨੇ ਹਾਜ਼ਰ ਲੋਕਾਂ ਨੂੰ ਬਾਹਰ ਜਾਣ ਅਤੇ ਆਤਿਸ਼ਬਾਜ਼ੀ ਦੇਖਣ ਲਈ ਉਤਸ਼ਾਹਿਤ ਕੀਤਾ। ਪੁਲਿਸ ਨੇ ਕਿਹਾ ਕਿ "ਆਤਿਸਬਾਜ਼ੀ ਖ਼ਤਮ ਹੋਣ ਤੋਂ ਬਾਅਦ ਭਗਦੜ ਮਚ ਗਈ, ਜਿਸ ਦੇ ਨਤੀਜੇ ਵਜੋਂ ਪੰਜ ਲੋਕਾਂ ਦੀ ਤੁਰੰਤ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਚਾਰ ਹੋਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਪੁਲਿਸ ਨੇ ਕਿਹਾ ਕਿ "ਐਮਰਜੈਂਸੀ ਜਵਾਬ ਦੇਣ ਵਾਲੇ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦਿਨ ਦੇ ਦੌਰਾਨ ਹੋਰ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement