Guangdong State Accident : ਚੀਨ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹਾਈਵੇਅ ਟੁੱਟਣ ਕਾਰਨ 24 ਲੋਕਾਂ ਦੀ ਮੌਤ
Published : May 1, 2024, 5:25 pm IST
Updated : May 1, 2024, 5:25 pm IST
SHARE ARTICLE
 China
China

30 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ

Guangdong State Accident : ਚੀਨ ਦੇ ਗੁਆਂਗਡੋਂਗ ਸੂਬੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਹਾਈਵੇਅ ਢਹਿ ਜਾਣ ਕਾਰਨ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 30 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਹੈ। ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਬੁੱਧਵਾਰ ਦੁਪਹਿਰ 2:10 ਵਜੇ ਵਾਪਰਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮੇਲਾਂਗ ਐਕਸਪ੍ਰੈਸਵੇਅ ਦਾ 17.9 ਮੀਟਰ (58 ਫੁੱਟ) ਹਿੱਸਾ ਟੁੱਟ ਕੇ ਡਿੱਗ ਗਿਆ। ਹਾਲਾਂਕਿ ਹਾਦਸੇ ਨੂੰ ਲੈ ਕੇ ਕੋਈ ਪ੍ਰਸ਼ਾਸਨਿਕ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ, ਹਾਈਵੇਅ ਦੇ ਟੁੱਟਣ ਤੋਂ ਬਾਅਦ ਹੇਠਾਂ ਪਹਾੜੀ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਗੈਸ ਲੀਕੇਜ ਦੇਖੀ ਗਈ ਹੈ। ਕਈ ਥਾਵਾਂ 'ਤੇ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਉੱਠਣ ਦੀ ਸੂਚਨਾ ਵੀ ਸਾਹਮਣੇ ਆਈ ਹੈ।

ਸਥਾਨਕ ਸਰਕਾਰ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਕਰੀਬ 500 ਜਵਾਨ ਮੌਕੇ 'ਤੇ ਤਾਇਨਾਤ ਕੀਤੇ ਗਏ ਹਨ। ਸ਼ੁਰੂਆਤ 'ਚ 19 ਲੋਕਾਂ ਦੀ ਮੌਤ ਹੋਣ ਦੀ ਖਬਰ ਸੀ। 30 ਜ਼ਖਮੀ ਹਨ ਪਰ ਬਾਅਦ ਵਿੱਚ ਇਹ ਗਿਣਤੀ ਵੱਧ ਦੱਸੀ ਗਈ। ਅਧਿਕਾਰੀਆਂ ਨੇ ਦੱਸਿਆ ਹੈ ਕਿ ਸੜਕ ਦੇ ਟੁੱਟੇ ਹਿੱਸਿਆਂ ਵਿੱਚ ਕਰੀਬ 20 ਵਾਹਨ ਨੁਕਸਾਨੇ ਗਏ ਹਨ। ਕਈ ਕਾਰਾਂ ਨੂੰ ਵੀ ਅੱਗ ਲੱਗ ਗਈ। ਦੱਸ ਦੇਈਏ ਕਿ ਪਿਛਲੇ ਹਫਤੇ ਗੁਆਂਗਡੋਂਗ ਵਿੱਚ ਵੀ ਹੜ੍ਹ ਨੇ ਤਬਾਹੀ ਮਚਾਈ ਸੀ। ਜਿਸ ਵਿੱਚ 4 ਲੋਕਾਂ ਦੀ ਜਾਨ ਚਲੀ ਗਈ। ਕਰੀਬ 1 ਲੱਖ 10 ਹਜ਼ਾਰ ਲੋਕਾਂ ਨੂੰ ਬੇਘਰ ਹੋਣਾ ਪਿਆ।

ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਦਰਜਨਾਂ ਘਰ ਤਬਾਹ ਹੋਣ ਕਾਰਨ ਸਰਕਾਰ ਨੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ। ਕਈ ਉਡਾਣਾਂ ਜਾਂ ਤਾਂ ਰੱਦ ਹੋ ਗਈਆਂ ਜਾਂ ਰੱਦ ਕਰ ਦਿੱਤੀਆਂ ਗਈਆਂ। ਸੂਬੇ ਵਿੱਚ ਬਾਰਸ਼ ਕਾਰਨ ਲਗਭਗ 140.6 ਮਿਲੀਅਨ ਯੂਆਨ ਜਾਂ 19.4 ਮਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ। ਸੂਬਾਈ ਰਾਜਧਾਨੀ ਗੁਆਂਗਜ਼ੂ ਵਿੱਚ ਇੱਕ ਫੈਕਟਰੀ ਵੀ ਢਹਿ ਗਈ। ਜਿਸ 'ਚ 5 ਲੋਕਾਂ ਦੀ ਮੌਤ ਹੋ ਗਈ ਸੀ। 33 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ 'ਚ ਗੋਲਫ ਗੇਂਦਾਂ ਦੇ ਆਕਾਰ ਦੇ ਗੋਲੇ ਡਿੱਗੇ। ਜਿਸ ਕਾਰਨ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

Location: China, Guangdong

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement