ਰਾਜਧ੍ਰੋਹ ਮਾਮਲੇ 'ਚ ਮੁਸ਼ੱਰਫ਼ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪਾਸਪੋਰਟ ਰੱਦ ਕਰਨ ਦੇ ਆਦੇਸ਼
Published : Jun 1, 2018, 3:39 pm IST
Updated : Jun 1, 2018, 3:50 pm IST
SHARE ARTICLE
Musharraf
Musharraf

ਪਛਾਣ ਪੱਤਰ ਅਤੇ ਪਾਸਪੋਰਟ ਰੱਦ ਹੋਣ ਤੋਂ ਬਾਅਦ ਮੁਸ਼ੱਰਫ਼ ਦੇ ਬੈਂਕ ਖ਼ਾਤੇ ਬੰਦ ਹੋ ਜਾਣਗੇ

ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ਼ ਦੇ ਕੰਪਿਊਟਰਾਈਜ਼ਡ ਰਾਸ਼ਟਰੀ ਪਛਾਣ ਪੱਤਰ (ਸੀਐਨਆਈਸੀ) ਅਤੇ ਪਾਸਪੋਰਟ ਨੂੰ ਰੱਦ ਕਰਨ ਲਈ ਕਿਹਾ ਹੈ। ਡਾਨ ਮੁਤਾਬਕ ਵਿਸ਼ੇਸ਼ ਅਦਾਲਤ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਮੰਤਰਾਲਾ ਨੇ ਰਾਸ਼ਟਰੀ ਡੇਟਾਬੇਸ ਅਤੇ ਰਜਿਸਟ੍ਰੇਸ਼ਨ ਬੋਰਡ ਅਤੇ ਪ੍ਰਵਾਸਨ ਅਤੇ ਪਾਸਪੋਰਟ ਮਹਾਨਿਦੇਸ਼ਾਲਿਆ ਨੂੰ ਮੁਸ਼ੱਰਫ਼ ਦੇ ਪਛਾਣ ਪੱਤਰ ਅਤੇ ਪਾਸਪੋਰਟ ਰੱਦ ਕਰਨ ਦੇ ਆਦੇਸ਼ ਦਿਤੇ।

 MusharrafMusharrafਪਛਾਣ ਪੱਤਰ ਅਤੇ ਪਾਸਪੋਰਟ ਰੱਦ ਹੋਣ ਤੋਂ ਬਾਅਦ ਮੁਸ਼ੱਰਫ਼ ਦੇ ਬੈਂਕ ਖ਼ਾਤੇ ਬੰਦ ਹੋ ਜਾਣਗੇ ਅਤੇ ਉਹ ਵਿਦੇਸ਼ ਯਾਤਰਾ ਨਹੀਂ ਕਰ ਸਕਣਗੇ। ਮੁਸ਼ੱਰਫ਼ ਵਿਰੁਧ ਰਾਜਧ੍ਰੋਹ ਦੀ ਸੁਣਵਾਈ ਕਰਨ ਵਾਲੀ ਇਕ ਵਿਸ਼ੇਸ਼ ਅਦਾਲਤ ਨੇ ਮੰਤਰਾਲਾ ਨੂੰ 8 ਮਾਰਚ ਨੂੰ ਉਨ੍ਹਾਂ ਦੇ ਪਛਾਣ ਪੱਤਰ ਅਤੇ ਪਾਸਪੋਰਟ ਰੱਦ ਕਰਵਾਉਣ ਲਈ ਆਦੇਸ਼ ਦਿਤੇ ਸਨ।

 MusharrafMusharrafਅਦਾਲਤ ਨੇ ਮੰਤਰਾਲਾ ਅਤੇ ਹੋਰ ਵਿਭਾਗਾਂ ਅਤੇ ਏਜੰਸੀਆਂ ਨੂੰ ਮੁਸ਼ੱਰਫ਼ ਦੀ ਗ੍ਰਿਫ਼ਤਾਰੀ ਲਈ ਕਦਮ ਉਠਾਉਣ ਅਤੇ ਉਨ੍ਹਾਂ ਦੀਆਂ ਵਿਦੇਸ਼ੀ ਸੰਪਤੀਆਂ ਨੂੰ ਜ਼ਬਤ ਕਰਨ ਦੇ ਵੀ ਆਦੇਸ਼ ਦਿਤੇ ਸਨ। ਡਾਨ ਨਿਊਜ਼ ਮੁਤਾਬਕ ਸਾਬਕਾ ਫ਼ੌਜੀ ਸ਼ਾਸਕ ਨਵੰਬਰ 2007 ਵਿਚ ਐਮਰਜੈਂਸੀ ਦਾ ਐਲਾਨ ਕਰ ਸੰਵਿਧਾਨ ਦਾ ਉਲੰਘਣ ਕਰਨ ਦੇ ਦੋਸ਼ ਵਿਚ ਰਾਜਧ੍ਰੋਹ ਦੇ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।

Location: Pakistan, Islamabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement