ਪਾਕਿਸਤਾਨ ‘ਚ ਇਕ ਹੋਰ ਲੜਕੀ ਅਗਵਾ ਕਰਕੇ ਜਬਰੀ ਧਰਮ ਬਦਲਨ ਦੀ ਕੋਸ਼ਿਸ਼
Published : Sep 1, 2019, 3:56 pm IST
Updated : Sep 1, 2019, 3:56 pm IST
SHARE ARTICLE
Sikh
Sikh

ਪਾਕਿਸਤਾਨ 'ਚ ਇਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰਨ ਤੇ ਧਰਮ ਬਦਲਣ ਦਾ ਮਾਮਲਾ...

ਇਸਲਾਮਾਬਾਦ: ਪਾਕਿਸਤਾਨ 'ਚ ਇਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰਨ ਤੇ ਧਰਮ ਬਦਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਪਾਕਿਸਤਾਨ ਦੇ ਸਿੰਧ ਸੂਬੇ ਦੇ ਸੁਕਕੁਰ 'ਚ ਇਕ ਹਿੰਦੂ ਲੜਕੀ ਨੂੰ ਅਗਵਾ ਕੀਤਾ ਗਿਆ ਤੇ ਉਸ ਦਾ ਜਬਰਨ ਧਰਮ ਬਦਲਿਆ ਗਿਆ। ਅਗਵਾ ਕੀਤੀ ਗਈ ਲੜਕੀ ਦੀ ਪਛਾਣ ਰੇਣੂਕਾ ਕੁਮਾਰੀ ਵਜੋਂ ਹੋਈ ਹੈ।

Hindu Girls Hindu Girls

ਇਕ ਗ੍ਰੈਜੂਏਟ ਵਿਦਿਆਰਥੀ ਨੇ ਉਸ ਨੂੰ ਕਾਲਜ ਤੋਂ ਅਗਵਾ ਕਰ ਲਿਆ, ਜਿੱਥੇ ਉਹ ਬਿਜ਼ਨੈਸ ਐਡਮਿਨਿਸਟ੍ਰੇਸ਼ਨ 'ਚ ਗ੍ਰੈਜੂਏਟ ਦੀ ਡਿਗਰੀ ਪ੍ਰਾਪਤ ਕਰਨ ਲਈ ਗਈ ਸੀ। ਅਖਿਲ ਪਾਕਿਸਤਾਨ ਹਿੰਦੂ ਪੰਚਾਇਤ, ਇਕ ਗੈਰ-ਲਾਭਕਾਰੀ ਸੰਗਠਨ ਵੱਲ਼ੋ ਇਕ ਫੇਸਬੁੱਕ ਪੋਸਟ 'ਚ ਦਾਅਵਾ ਕੀਤਾ ਗਿਆ ਹੈ ਕਿ ਲੜਕੀ 29 ਅਗਸਤ ਨੂੰ ਆਪਣੇ ਕਾਲਜ ਲਈ ਰਵਾਨਾ ਹੋਈ ਸੀ ਤੇ ਉਸ ਤੋਂ ਬਾਅਦ ਲਾਪਤਾ ਹੋ ਗਈ।

Hindu ProtestHindu Protest

ਸੂਤਰਾਂ ਨੇ ਦੱਸਿਆ ਕਿ ਇਸ ਦਰਮਿਆਨ ਕੱਲ੍ਹ ਰਾਤ ਪੁਲਿਸ ਨੇ ਮੁਸਲਿਮ ਨੌਜਵਾਨ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਹਾਲੇ ਵੀ ਹਿਰਾਸਤ 'ਚ ਹੈ। ਸੂਤਰਾਂ ਮੁਤਾਬਿਕ ਰੇਣੁਕਾ ਦਾ ਉਸੇ ਤਰ੍ਹਾਂ ਜ਼ਬਰਦਸਤੀ ਧਰਮ ਬਦਲਿਆ ਗਿਆ ਹੈ, ਜਿਵੇਂ ਘੱਟ ਗਿਣਤੀ ਭਾਈਚਾਰੇ ਨਾਲ ਜੁੜੀਆਂ ਹੋਰ ਲੜਕੀਆਂ ਨੂੰ ਆਪਣਾ ਧਰਮ ਬਦਲਣ ਲਈ ਮਜਬੂਰ ਕੀਤਾ ਜਾਂਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement