ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ,24 ਘੰਟਿਆਂ ਵਿਚ 45 ਲੋਕਾਂ ਨੇ ਤੋੜਿਆ ਦਮ
Published : Feb 2, 2020, 10:30 am IST
Updated : Feb 2, 2020, 10:30 am IST
SHARE ARTICLE
File Photo
File Photo

ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਹਰ ਦਿਨ ਇਹ ਵਾਇਰਸ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ...

ਨਵੀਂ ਦਿੱਲੀ : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਹਰ ਦਿਨ ਇਹ ਵਾਇਰਸ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਹੁਣ ਜਾਣਕਾਰੀ ਮਿਲੀ ਹੈ ਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 300  ਦੇ ਪਾਰ ਪਹੁੰਚ ਗਈ ਹੈ।

File PhotoFile Photo

ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਚੀਨ ਸਰਕਾਰ ਵੱਲੋਂ ਅੱਜ ਐਤਵਾਰ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ 24 ਘੰਟਿਆ ਵਿਚ ਇਸ ਵਾਇਰਸ ਨਾਲ ਪੀੜਤ 45 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੰਨਾ ਹੀ ਨਹੀਂ ਨਵੇਂ ਮਾਮਲਿਆਂ ਨੂੰ ਲੈ ਕੇ ਚੀਨ ਵਿਚ ਹੁਣ ਤੱਕ 304 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ ਸ਼ਨਿੱਚਰਵਾਰ ਨੂੰ ਇਹ ਸੰਖਿਆ 259 ਸੀ। ਹੁਣ ਤੱਕ 12 ਹਜਾਰ ਤੋਂ ਜਿਆਦਾਂ ਲੋਕਾਂ ਵਿਚ ਇਸ ਵਾਇਰਸ ਦੇ ਲਾਗ ਦੀ ਪੁਸ਼ਟੀ ਹੋ ਚੁੱਕੀ ਹੈ। 

Corona Virus File Photo

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਲਾਗ ਦੀ ਸ਼ੁਰੂਆਤ ਦਸੰਬਰ ਮਹੀਨੇ ਵਿਚ ਚੀਨ ਦੇ ਹੁਬੇਈ ਸੂਬੇ ਤੋਂ ਹੋਈ ਸੀ। ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਵਿਚ ਕੋਰੋਨਾ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ। ਹੁਬੇਈ ਸੂਬੇ ਦਾ ਵੁਹਾਨ ਸ਼ਹਿਰ ਹੀ ਇਸ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਤ ਹੈ ਅਤੇ ਵੱਡੀ ਗੱਲ ਇਹ ਹੈ ਕਿ ਇਸ ਸ਼ਹਿਰ ਵਿਚ ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀ ਮੈਡੀਕਲ ਦੀ ਪੜਾਈ ਕਰਦੇ ਹਨ।

Corona VirusFile Photo

ਦੱਸ ਦਈਏ ਕਿ ਬੀਤੇ ਸ਼ਨਿੱਚਰਵਾਰ ਦੇ ਦਿਨ 324 ਭਾਰਤੀਆਂ ਨੂੰ ਲੈਣ ਲਈ ਏਅਰ ਇੰਡੀਆ ਦੀ ਫਲਾਇਟ ਚੀਨ ਦੇ ਵੁਹਾਨ ਸ਼ਹਿਰ ਪਹੁੰਚੀ ਸੀ ਅਤੇ ਐਤਵਾਰ ਨੂੰ 323 ਭਾਰਤੀਆਂ ਨੂੰ ਵਿਸ਼ੇਸ਼ ਫਲਾਇਟ ਰਾਹੀਂ ਭਾਰਤ ਲਿਆਇਆ ਗਿਆ ਸੀ। ਦੂਜੇ ਪਾਸੇ ਕੋਰੋਨਾ ਵਾਇਰਸ ਦੇ ਭਿਆਨਕ ਰੂਪ ਨੂੰ ਵੇਖਦੇ ਹੋਏ ਵਿਸ਼ਵ ਸਿਹਤ ਸੰਗਠਨ ਨੇ ਵੀ ਅੰਤਰਰਾਸ਼ਟਰੀ ਐਮਰਜੈਂਸੀ ਐਲਾਨ ਦਿੱਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement