ਹਵਾ 'ਚ ਉੱਡ ਰਹੇ 'ਹੌਟ ਏਅਰ ਬੈਲੂਨ' ਨੂੰ ਲੱਗੀ ਭਿਆਨਕ ਅੱਗ, ਡਰੇ ਯਾਤਰੀਆਂ ਨੇ ਮਾਰਤੀਆਂ ਛਾਲ

By : GAGANDEEP

Published : Apr 2, 2023, 3:19 pm IST
Updated : Apr 2, 2023, 3:19 pm IST
SHARE ARTICLE
photo
photo

2 ਲੋਕਾਂ ਦੀ ਹੋਈ ਮੌਤ

 

ਮੈਕਸੀਕੋ ਸਿਟੀ: ਅਮਰੀਕਾ ਦੇ ਨਾਲ ਲੱਗਦੇ ਮੈਕਸੀਕੋ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੈਕਸੀਕੋ ਸਿਟੀ ਦੇ ਨੇੜੇ ਮਸ਼ਹੂਰ ਟਿਓਟੀਹੁਆਕਨ ਪੁਰਾਤੱਤਵ ਸਥਾਨ 'ਤੇ ਉੱਡਦੇ ਸਮੇਂ ਗਰਮ ਹਵਾ ਦੇ ਗੁਬਾਰੇ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਖੇਤਰੀ ਸਰਕਾਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੈਕਸੀਕੋ ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਗੁਬਾਰੇ ਵਿਚ ਸਵਾਰ ਯਾਤਰੀਆਂ ਨੇ ਅੱਗ ਲੱਗਣ ਤੋਂ ਬਾਅਦ ਗੁਬਾਰੇ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬੱਚੇ ਦੇ ਝੁਲਸਣ ਦੀ ਵੀ ਖ਼ਬਰ ਹੈ।

ਇਹ ਵੀ ਪੜ੍ਹੋ: ਰਾਜਸਥਾਨ: ਟਰੱਕ-ਪਿਕਅੱਪ ਦੀ ਟੱਕਰ, ਇੱਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ 

ਜਾਣਕਾਰੀ ਮੁਤਾਬਕ ਸਰਕਾਰ ਨੇ ਮਰਨ ਵਾਲੇ ਯਾਤਰੀਆਂ ਦੇ ਨਾਂ ਨਹੀਂ ਦੱਸੇ ਹਨ। ਮ੍ਰਿਤਕ ਯਾਤਰੀਆਂ ਦੀ ਪਛਾਣ 39 ਸਾਲਾ ਔਰਤ ਅਤੇ 50 ਸਾਲਾ ਵਿਅਕਤੀ ਵਜੋਂ ਹੋਈ ਹੈ। ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਹਾਦਸੇ ਵਿੱਚ ਮਰਨ ਵਾਲੇ ਬੱਚੇ ਦਾ ਚਿਹਰਾ ਅੱਗ ਨਾਲ ਪੂਰੀ ਤਰ੍ਹਾਂ ਝੁਲਸ ਗਿਆ। ਇਸ ਦੇ ਨਾਲ ਹੀ ਉਸ ਦੀ ਸੱਜੀ ਲੱਤ ਵੀ ਫਰੈਕਚਰ ਹੋ ਗਈ।

ਇਹ ਵੀ ਪੜ੍ਹੋ: ਸੂਬੇ 'ਚ ਅੱਜ ਮੀਂਹ ਤੋਂ ਰਾਹਤ, ਨਿਕਲੇਗੀ ਧੁੱਪਾਂ 

ਬਿਆਨ 'ਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਸ ਗਰਮ ਹਵਾ ਵਾਲੇ ਗੁਬਾਰੇ 'ਚ ਹੋਰ ਯਾਤਰੀ ਵੀ ਸਨ ਜਾਂ ਨਹੀਂ। ਇਸ ਦੇ ਨਾਲ ਹੀ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਗਰਮ ਹਵਾ ਦਾ ਗੁਬਾਰਾ ਪੂਰੀ ਤਰ੍ਹਾਂ ਸਾਫ ਆਸਮਾਨ 'ਚ ਉੱਡਿਆ ਤਾਂ ਗੁਬਾਰੇ ਦੇ ਗੰਡੋਲੇ ਨੂੰ ਅੱਗ ਲੱਗ ਗਈ। ਇਸ ਵਿੱਚ ਸਵਾਰ ਯਾਤਰੀ ਡਰ ਗਏ ਅਤੇ ਗਰਮ ਹਵਾ ਦੇ ਗੁਬਾਰੇ ਤੋਂ ਛਾਲ ਮਾਰ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement