ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ’ਚ ਮਹਾਮਾਰੀ ਨੂੰ ਦੱਸਿਆ ‘ਤ੍ਰਾਸਦੀ’
Published : May 2, 2021, 10:14 am IST
Updated : May 2, 2021, 10:15 am IST
SHARE ARTICLE
Kamala Harris
Kamala Harris

ਮੈਂ ਇਹ ਫਿਰ ਕਹਿਣਾ ਚਾਹੁੰਦੀ ਹਾਂ ਕਿ ਇਕ ਦੇਸ਼ ਦੇ ਤੌਰ ’ਤੇ ਅਸੀਂ ਭਾਰਤ ਦੇ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹਾਂ।

ਵਾਸ਼ਿੰਗਟਨ: ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੂੰ ਖ਼ਤਰਨਾਕ ਆਫ਼ਤ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਸ ਚੁਣੌਤੀ ਨਾਲ ਮੁਕਾਬਲੇ ’ਚ ਭਾਰਤ ਦੀ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤੀ ਮੂਲ ਦੀ ਹੈਰਿਸ ਨੇ ਓਹੀਓ ਸੂਬੇ ਦੇ ਸਿਨਸਿਨਾਟੀ ’ਚ ਸ਼ੁਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਇਸ ਵਿਚ ਕੋਈ ਸਵਾਲ ਨਹੀਂ ਹੈ ਕਿ ਲੋਕਾਂ ਦੀ ਮੌਤ ਦੇ ਲਿਹਾਜ਼ ਨਾਲ ਇਹ ਬਹੁਤ ਵੱਡੀ ਤ੍ਰਾਸਦੀ ਹੈ ਤੇ ਮੈਂ ਇਹ ਫਿਰ ਕਹਿਣਾ ਚਾਹੁੰਦੀ ਹਾਂ ਕਿ ਇਕ ਦੇਸ਼ ਦੇ ਤੌਰ ’ਤੇ ਅਸੀਂ ਭਾਰਤ ਦੇ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹਾਂ।

coronacorona

ਮੈਂ ਮਹਾਮਾਰੀ ਨਾਲ ਜੂਝ ਰਹੇ ਲੋਕਾਂ ਲਈ ਅਰਦਾਸ ਕਰਦੀ ਹਾਂ।’ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣਨ ਵਾਲੀ ਹੈਰਿਸ ਨੇ ਕਿਹਾ, ‘ਅਸੀਂ ਆਰਥਕ ਮਦਦ ਦੇ ਨਾਲ ਹੀ ਮੈਡੀਕਲ ਉਪਕਰਨਾਂ ਨਾਲ ਵੀ ਮਦਦ ਕਰਨ ਦੀ ਵਚਨਬੱਧਤਾ ਪਹਿਲਾਂ ਹੀ ਜਾਹਿਰ ਕਰ ਚੁੱਕੇ ਹਾਂ, ਪਰ ਭਾਰਤ ’ਚ ਜਿਹੜੀ ਸਥਿਤੀ ਹੈ, ਉਹ ਬਹੁਤ ਦੁੱਖਦਾਈ ਹੈ।’ ਜੋਅ ਬਾਇਡਨ ਨੇ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਦੇ ਨਾਲ ਹੀ 56 ਸਾਲਾ ਹੈਰਿਸ ਨੇ ਉਪ ਰਾਸ਼ਟਰਪਤੀ ਦੀ ਸਹੁੰ ਚੁੱਕੀ ਸੀ।    

joe bidenjoe biden

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement