ਖ਼ਵਾਜਾ ਆਸਿਫ਼ ਦੀ ਅਯੋਗਤਾ ਨੂੰ ਪਾਕਿ ਸੁਪਰੀਮ ਕੋਰਟ ਨੇ ਕੀਤਾ ਰੱਦ
Published : Jun 2, 2018, 3:50 am IST
Updated : Jun 2, 2018, 3:50 am IST
SHARE ARTICLE
Khawaja Mohammad Asif
Khawaja Mohammad Asif

ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਇਕ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿਤਾ ਜਿਸ ਵਿਚ ਸਾਬਕਾ ਵਿਦੇਸ਼ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਦੇ ਚੋਣ ਲੜਨ...

ਇਸਲਾਮਾਬਾਦ,ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਇਕ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿਤਾ ਜਿਸ ਵਿਚ ਸਾਬਕਾ ਵਿਦੇਸ਼ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਦੇ ਚੋਣ ਲੜਨ 'ਤੇ ਰੋਕ ਲਗਾਈ ਗਈ ਸੀ। ਇਸ ਫ਼ੈਸਲੇ ਤੋਂ ਬਾਅਦ ਉਹ ਆਉਣ ਵਾਲੀਆਂ ਚੋਣਾਂ ਵਿਚ ਹਿੱਸਾ ਲੈ ਸਕਣਗੇ। ਇਸਲਾਮਾਬਾਦ ਹਾਈ ਕੋਰਟ ਨੇ ਇਸ ਸਾਲ 27 ਅਪ੍ਰੈਲ ਨੂੰ ਆਸਿਫ਼ ਨੂੰ ਸੰਯੁਕਤ ਅਰਬ ਅਮੀਰਾਤ ਦੀ ਇਕ ਕੰਪਨੀ ਵਿਚ ਅਪਣੀ ਨੌਕਰੀ ਅਤੇ ਉਥੋਂ ਮਿਲ ਰਹੀ ਤਨਖ਼ਾਹ ਦੀ ਜਾਣਕਾਰੀ ਲੁਕਾਉਣ

'ਤੇ ਅਯੋਗ ਕਰਾਰ ਦਿਤਾ ਸੀ। ਉਨ੍ਹਾਂ ਨੇ ਪਿਛਲੇ ਮਹੀਨੇ ਦੇ ਸ਼ੁਰੂ ਵਿਚ ਸੁਪਰੀਮ ਕੋਰਟ ਵਿਚ ਇਸ ਫ਼ੈਸਲੇ ਨੂੰ ਚੁਨੌਤੀ ਦਿਤੀ ਸੀ। ਜੱਜ ਉਮਰ ਅਤਾ ਬੰਦਿਆਲ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈ ਕੋਰਟ ਦੇ ਪੀ.ਐਮ.ਐਲ.-ਐਨ ਨੇਤਾ ਆਸਿਫ਼ 'ਤੇ ਲਗਾਏ ਗਏ ਉਮਰ ਭਰ ਪਾਬੰਦੀ ਦੇ ਫ਼ੈਸਲੇ ਨੂੰ ਬਦਲ ਦਿਤਾ।              (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement