ਪਾਕਿਸਤਾਨ 'ਚ ਸਤੰਬਰ ਮਹੀਨੇ ਹੋਵੇਗੀ ਰਾਸ਼ਟਰਪਤੀ ਦੀ ਚੋਣ
Published : Aug 2, 2018, 4:36 pm IST
Updated : Aug 2, 2018, 4:36 pm IST
SHARE ARTICLE
Pakistan presidential elections likely in September
Pakistan presidential elections likely in September

ਪਾਕਿਸਤਾਨ ਵਿਚ ਰਾਸ਼ਟਰਪਤੀ ਚੋਣ ਵਿਚ ਸਤੰਬਰ ਤੱਕ ਹੋਣ ਦੇ ਲੱਛਣ ਹਨ ਕਿਉਂਕਿ 25 ਜੁਲਾਈ ਨੂੰ ਹੋਏ ਆਮ ਚੋਣ ਤੋਂ ਬਾਅਦ ਵੀ ਹੁਣ ਤੱਕ ਰਾਸ਼ਟਰਪਤੀ ਦੀ ਚੋਣ ਕਰਨ ਵਾਲੇ ਚੋਣ...

ਇਸਲਾਮਾਬਾਦ : ਪਾਕਿਸਤਾਨ ਵਿਚ ਰਾਸ਼ਟਰਪਤੀ ਚੋਣ ਵਿਚ ਸਤੰਬਰ ਤੱਕ ਹੋਣ ਦੇ ਲੱਛਣ ਹਨ ਕਿਉਂਕਿ 25 ਜੁਲਾਈ ਨੂੰ ਹੋਏ ਆਮ ਚੋਣ ਤੋਂ ਬਾਅਦ ਵੀ ਹੁਣ ਤੱਕ ਰਾਸ਼ਟਰਪਤੀ ਦੀ ਚੋਣ ਕਰਨ ਵਾਲੇ ਚੋਣ ਕਮਿਸ਼ਨ ਦਾ ਗਠਨ ਨਹੀਂ ਹੋਇਆ ਹੈ। ਪਾਕਿਸਤਾਨ ਦੇ ਰਾਸ਼ਟਰਪਤੀ ਮਨਮੂਨ ਹੁਸੈਨ ਦਾ ਪੰਜ ਸਾਲ ਦਾ ਕਾਰਜਕਾਲ ਨੌਂ ਸਤੰਬਰ ਨੂੰ ਖ਼ਤਮ ਹੋ ਰਿਹਾ ਹੈ। ਖਬਰਾਂ ਵਿਚ ਕਿਹਾ ਗਿਆ ਹੈ ਕਿ ਸੰਵਿਧਾਨ ਮੁਤਾਬਕ ਪਾਕਿਸਤਾਨ ਵਿਚ ਰਾਸ਼ਟਰਪਤੀ ਦਾ ਕਾਰਜਕਾਲ ਖ਼ਤਮ ਹੋਣ ਤੋਂ ਇੱਕ ਮਹੀਨੇ ਪਹਿਲਾਂ ਅਗਲੇ ਰਾਸ਼ਟਰਪਤੀ ਚੋਣ ਹੋ ਜਾਣੀ ਚਾਹੀਦੀ ਹੈ। ਮੌਜੂਦਾ ਮਾਮਲੇ ਵਿਚ ਇਸ ਦੀ ਤਰੀਕ ਅੱਠ ਅਗਸਤ ਹੋਵੇਗੀ। 

Pakistan presidential elections likely in SeptemberPakistan presidential elections likely in September

ਪਾਕਿਸਤਾਨ ਚੋਣ ਕਮਿਸ਼ਨ ਦੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਦਿਤੀ ਹੈ ਕਿ ਰਾਸ਼ਟਰਪਤੀ ਦਾ ਕਾਰਜਕਾਲ ਖ਼ਤਮ ਹੋਣ ਵਿਚ ਹੁਣ ਇਕ ਮਹੀਨੇ ਤੋਂ ਕੁੱਝ ਜ਼ਿਆਦਾ ਸਮਾਂ ਰਹਿ ਗਿਆ ਹੈ ਅਜਿਹੇ ਵਿਚ ਅਗਲੀ ਚੋਣ ਕਰਾਏ ਜਾਣ ਵਿਚ ਦੇਰੀ ਹੋ ਸਕਦੀ ਹੈ। ਪਾਕਿਸਤਾਨ ਵਿਚ ਰਾਸ਼ਟਰਪਤੀ ਦੀ ਚੋਣ ਇਕ ਚੋਣ ਕਮੇਟੀ ਵਲੋਂ ਕੀਤੀ ਜਾਂਦੀ ਹੈ ਜਿਸ ਵਿਚ ਸੀਨੇਟ, ਨੇੈਸ਼ਨਲ ਅਸੈਂਬਲੀ ਅਤੇ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਮੈਂਬਰ ਸ਼ਾਮਿਲ ਹੁੰਦੇ ਹਨ। ਵੋਟਿੰਗ ਗੁਪਤ ਬੈਲਟ ਪੇਪਰ ਦੇ ਜ਼ਰੀਏ ਕਰਾਈਆਂ ਜਾਂਦੀਆਂ ਹਨ। 

Pakistan presidential elections likely in SeptemberPakistan presidential elections likely in September

ਦੇਸ਼ ਵਿਚ 25 ਜੁਲਾਈ ਨੂੰ ਹੋਏ ਆਮ ਚੋਣਾਂ ਤੋਂ ਬਾਅਦ ਸਾਬਕਾ ਕ੍ਰਿਕੇਟਰ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ ਏ ਇੰਸਾਫ਼ (ਪੀਟੀਆਈ) ਸੱਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਸਾਹਮਣੇ ਆਈ ਹੈ ਅਤੇ 270 ਮੈਂਬਰੀ ਘਰ ਵਿਚ ਉਸ ਨੂੰ 116 ਸੀਟਾਂ ਮਿਲੀਆਂ ਹਨ।  ਖਾਨ ਸਰਕਾਰ ਬਣਾਉਣ ਲਈ ਹੋਰ ਸਿਆਸੀ ਪਾਰਟੀਆਂ ਅਤੇ ਆਜ਼ਾਦ ਸੰਸਦ ਮੈਂਬਰਾਂ ਨਾਲ ਸੰਪਰਕ ਕਰ ਰਹੇ ਹਨ। ਉਮੀਦ ਹੈ ਕਿ 11 ਅਗਸਤ ਤੱਕ ਸਰਕਾਰ ਦਾ ਗਠਨ ਹੋ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement