ਕਾਬੁਲ ਦੇ ਮਿਲਟਰੀ ਹਸਪਤਾਲ ਦੇ ਬਾਹਰ ਹਮਲਾ, 19 ਦੀ ਮੌਤ, 50 ਜ਼ਖਮੀ
Published : Nov 2, 2021, 5:52 pm IST
Updated : Nov 2, 2021, 5:52 pm IST
SHARE ARTICLE
19 killed in attack on Kabul military hospital
19 killed in attack on Kabul military hospital

ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ

 

ਕਾਬੁਲ-  ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇੱਕ ਫੌਜੀ ਹਸਪਤਾਲ ਦੇ ਬਾਹਰ ਇੱਕ ਜੋ਼ਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ, ਜਿਸ 'ਚ 19 ਲੋਕਾਂ ਦੀ ਮੌਤ ਅਤੇ 50 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਕ ਚਸ਼ਮਦੀਦ ਨੇ ਦੱਸਿਆ ਕਿ ਕਾਬੁਲ ਦੇ ਮਿਲਟਰੀ ਹਸਪਤਾਲ ਦੇ ਨੇੜੇ ਧਮਾਕੇ ਅਤੇ ਗੋਲੀਆਂ ਦੀ ਆਵਾਜ਼ ਸੁਣੀ ਗਈ ਸੀ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਇਸ ਹਮਲੇ ਪਿੱਛੇ ਇਸਲਾਮਿਕ ਸਟੇਟ ਆਫ਼ ਖੁਰਾਸਾਨ ਦਾ ਹੱਥ ਵੀ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ।

19 killed in attack on Kabul military hospital19 killed in attack on Kabul military hospital

ਸਪੁਤਨਿਕ ਨੇ ਬਖ਼ਤਾਰ ਨਿਊਜ਼ ਏਜੰਸੀ ਦੇ ਹਵਾਲੇ ਨਾਲ ਕਿਹਾ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ 'ਚ ਇਸਲਾਮਿਕ ਸਟੇਟ ਵਲੋਂ ਇਕ ਹਸਪਤਾਲ 'ਤੇ ਹਮਲਾ ਕੀਤਾ ਗਿਆ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਆਈਐਸ ਅਤਿਵਾਦੀ ਨੇ ਹਸਪਤਾਲ ਦੇ ਪ੍ਰਵੇਸ਼ ਦੁਆਰ 'ਤੇ ਖੁਦ ਨੂੰ ਉਡਾ ਲਿਆ। ਕਈ ਹੋਰ ਹਮਲਾਵਰ ਇਮਾਰਤ ਵਿਚ ਦਾਖਲ ਹੋ ਗਏ।

19 killed in attack on Kabul military hospital19 killed in attack on Kabul military hospital

ਤਾਲਿਬਾਨ ਅਤੇ ਇਕ ਚਸ਼ਮਦੀਦ ਨੇ ਦੱਸਿਆ ਕਿ ਵਿਸ਼ਾਲ ਸਥਾਨ ਦੇ ਪ੍ਰਵੇਸ਼ ਦੁਆਰ ਦੇ ਨੇੜੇ ਦੋ ਧਮਾਕੇ ਹੋਏ, ਜਿਸ ਤੋਂ ਬਾਅਦ ਹਸਪਤਾਲ ਦੇ ਅੰਦਰ ਤੋਂ ਗੋਲੀਬਾਰੀ ਦੀਆਂ ਖ਼ਬਰਾਂ ਆਈਆਂ। ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 19 ਲਾਸ਼ਾਂ ਅਤੇ ਕਰੀਬ 50 ਜ਼ਖਮੀਆਂ ਨੂੰ ਕਾਬੁਲ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement