ਕੈਨੇਡਾ ਦੇ ਸਰੀ 'ਚ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਤਿੰਨ ਪੰਜਾਬੀ ਗ੍ਰਿਫ਼ਤਾਰ

By : JAGDISH

Published : Feb 3, 2026, 8:22 am IST
Updated : Feb 3, 2026, 8:22 am IST
SHARE ARTICLE
Three Punjabis arrested in connection with shooting at home in Surrey, Canada
Three Punjabis arrested in connection with shooting at home in Surrey, Canada

ਹਰਜੋਤ ਸਿੰਘ, ਤਰਨਵੀਰ ਸਿੰਘ, ਦਇਆਜੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਸਰੀ : ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਇੱਕ ਘਰ ’ਤੇ ਗੋਲੀਆਂ ਚਲਾਉਣ ਦੇ ਇਲਜ਼ਾਮ ਹੇਠ ਤਿੰਨ ਪੰਜਾਬੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ’ਤੇ ਜਬਰਨ ਵਸੂਲੀ ਅਤੇ ਘਰ ’ਤੇ ਗੋਲੀਆਂ ਚਲਾਉਣ ਦੇ ਇਲਜ਼ਾਮ ਹਨ। ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ ਉਮਰ 21 ਸਾਲ, ਤਰਨਵੀਰ ਸਿੰਘ ਉਮਰ 19 ਸਾਲ ਅਤੇ ਦਯਾਜੀਤ ਸਿੰਘ ਬਿਲਿੰਗ ਉਮਰ 21 ਵਜੋਂ ਹੋਈ ਹੈ। ਤਿੰਨਾਂ ਮੁਲਜ਼ਮਾਂ ਨੂੰ 5 ਫਰਵਰੀ ਤੱਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।

ਸਰੀ ਪੁਲਿਸ ਅਨੁਸਾਰ ਐਤਵਾਰ ਸਵੇਰੇ ਲਗਭਗ 4 ਵਜੇ ਪੁਲਿਸ ਨੂੰ ਕ੍ਰੈਸੈਂਟ ਬੀਚ ਇਲਾਕੇ ਵਿਚ ਕ੍ਰੈਸੈਂਟ ਰੋਡ ਅਤੇ 132 ਸਟ੍ਰੀਟ ਦੇ ਨੇੜੇ ਇੱਕ ਘਰ ’ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਦੱਸਿਆ ਕਿ ਫ਼ਾਇਰਫ਼ਾਈਟਰਜ਼ ਨੇ ਘਰ ਦੀ ਫੈਂਸ ਕੋਲ ਲੱਗੀ ਇੱਕ ਅੱਗ ਨੂੰ ਬੁਝਾਇਆ ਸੀ। ਗੋਲੀਆਂ ਘਰ ਦੇ ਅੰਦਰ ਤੱਕ ਲੱਗੀਆਂ ਸਨ ਪਰ ਕੋਈ ਜ਼ਖਮੀ ਨਹੀਂ ਹੋਇਆ ਸੀ। ਪੁਲਿਸ ਨੇ ਘਰ ਦੇ ਨੇੜੇ ਹੀ ਇੱਕ ਸ਼ੱਕੀ ਵਾਹਨ ਦੀ ਪਛਾਣ ਕੀਤੀ, ਪਰ ਉਸ ਵਿੱਚ ਸਵਾਰ ਸ਼ੱਕੀ ਪੈਦਲ ਫ਼ਰਾਰ ਹੋ ਗਏ । ਬਾਅਦ ਵਿੱਚ ਇਹ ਤਿੰਨੇ ਸ਼ੱਕੀ 28 ਐਵੇਨਿਊ ਅਤੇ 140 ਸਟ੍ਰੀਟ ਦੇ ਨੇੜੇ ਇੱਕ ਰਾਈਡਸ਼ੇਅਰ ਵਾਹਨ ਵਿਚ ਸਵਾਰ ਹੋਣ ਮਗਰੋਂ ਗ੍ਰਿਫ਼ਤਾਰ ਕਰ ਲਏ ਗਏ। ਪੁਲਿਸ ਨੇ ਦੱਸਿਆ ਕਿ ਤਿੰਨੇ ਸ਼ੱਕੀਆਂ ਨੂੰ ਰਾਈਡਸ਼ੇਅਰ ਵਾਹਨ ਅੰਦਰੋਂ ਹੀ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਤੋਂ ਕੋਈ ਵੀ ਹਥਿਆਰ ਬਰਾਮਦ ਨਹੀਂ ਹੋਇਆ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement