ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 57
Published : Mar 3, 2023, 11:57 am IST
Updated : Mar 3, 2023, 11:57 am IST
SHARE ARTICLE
photo
photo

ਇਸ ਮਾਮਲੇ 'ਚ ਲਾਪਰਵਾਹੀ ਦੇ ਦੋਸ਼ 'ਚ ਸਟੇਸ਼ਨ ਮਾਸਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 

ਐਥਨਜ਼ : ਮੱਧ ਗ੍ਰੀਸ ਵਿੱਚ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 57 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰੀਸ ਪੁਲਿਸ ਦੇ ਬੁਲਾਰੇ ਕਾਂਸਟੈਂਟੀਆ ਡੇਮੋਗਲੀਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ 48 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 6 ਦੀ ਹਾਲਤ ਗੰਭੀਰ ਬਣੀ ਹੋਈ ਹੈ। ਗ੍ਰੀਸ ਫਾਇਰ ਸਰਵਿਸ ਦੇ ਬੁਲਾਰੇ ਵੈਸੀਲੀਓਸ ਵਥਾਰਕੋਗਿਆਨਿਸ ਨੇ ਕਿਹਾ ਕਿ ਖੋਜ ਅਤੇ ਬਚਾਅ ਕਾਰਜ ਸ਼ੁੱਕਰਵਾਰ ਨੂੰ ਖਤਮ ਹੋਣ ਦੀ ਉਮੀਦ ਹੈ।

ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਲਾਪਰਵਾਹੀ ਦੇ ਦੋਸ਼ 'ਚ ਸਟੇਸ਼ਨ ਮਾਸਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਰਕਾਰ ਨੇ ਸ਼ੁੱਕਰਵਾਰ ਤੱਕ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ ਅਤੇ ਵਾਅਦਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਰੇਲਵੇ ਸੰਚਾਲਨ ਨੂੰ ਪ੍ਰਭਾਵਿਤ ਕਰਨ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement