ਸਾਊਦੀ ਅਰਬ 'ਚ ਅਮਰੀਕੀ ਸਫ਼ਾਰਤਖਾਨੇ 'ਤੇ ਇਰਾਨ ਦਾ ਡਰੋਨ ਹਮਲਾ

By : JAGDISH

Published : Mar 3, 2026, 9:07 am IST
Updated : Mar 3, 2026, 9:07 am IST
SHARE ARTICLE
Iran drone attack on US embassy in Saudi Arabia
Iran drone attack on US embassy in Saudi Arabia

ਰਾਸ਼ਟਰਪਤੀ ਟਰੰਪ ਨੇ ਅਮਰੀਕੀ ਨੂੰ ਤੁਰੰਤ ਮੱਧ ਪੂਰਬ ਨੂੰ ਛੱਡਣ ਦਾ ਦਿੱਤਾ ਹੁਕਮ

ਤੇਲ ਅਵੀਵ : ਇਜ਼ਰਾਈਲ-ਅਮਰੀਕਾ ਅਤੇ ਇਰਾਨ ਵਿਚਕਾਰ ਸ਼ੂਰੂ ਹੋਈ ਜੰਗ ਦਾ ਅੱਜ ਚੌਥਾ ਦਿਨ ਹੈ। ਇਸੇ ਦੌਰਾਨ ਇਰਾਨ ਤੋਂ ਆਏ ਦੋ ਡਰੋਨਾਂ ਨੇ ਸਾਊਦੀ ਅਰਬ ਦੇ ਰਿਆਧ ਵਿੱਚ ਅਮਰੀਕੀ ਦੂਤਾਵਾਸ 'ਤੇ ਹਮਲਾ ਕੀਤਾ।  ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀਆਂ ਨੂੰ ਮੱਧ ਪੂਰਬ ਨੂੰ ਜਲਦੀ ਤੋਂ ਜਲਦੀ ਛੱਡਣ ਲਈ ਕਿਹਾ ਹੈ। ਟਰੰਪ ਨੇ ਕਿਹਾ ਹੈ ਕਿ ਇਰਾਨ 'ਤੇ ਸਭ ਤੋਂ ਵੱਡਾ ਹਮਲਾ ਅਜੇ ਹੋਣਾ ਬਾਕੀ ਹੈ ।

ਵ੍ਹਾਈਟ ਹਾਊਸ ਵਿੱਚ ਦਿੱਤੇ ਇੱਕ ਬਿਆਨ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਰਾਨ ਨਾਲ ਜੰਗ 4-5 ਹਫ਼ਤੇ ਚੱਲ ਸਕਦੀ ਹੈ, ਪਰ ਜੇਕਰ ਲੋੜ ਪਈ ਤਾਂ ਇਹ ਮੁਹਿੰਮ ਇਸ ਤੋਂ ਵੱਧ ਸਮੇਂ ਤੱਕ ਜਾਰੀ ਰਹੇਗੀ। ਟਰੰਪ ਦੇ ਅਨੁਸਾਰ ਅਮਰੀਕੀ ਫੌਜ ਇਸ ਸਮੇਂ ਇਰਾਨ ਵਿੱਚ ਵੱਡੇ ਪੱਧਰ 'ਤੇ ਫੌਜੀ ਕਾਰਵਾਈ ਕਰ ਰਹੀ ਹੈ। ਅਮਰੀਕਾ ਕੋਲ ਦੁਨੀਆ ਦੀ ਸਭ ਤੋਂ ਵੱਡੀ ਫੌਜ ਹੈ ਅਤੇ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ । ਟਰੰਪ ਨੇ ਕਿਹਾ ਹੈ ਕਿ ਇਰਾਨ ਨੇ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਮੁੜ ਸ਼ੁਰੂ ਨਾ ਕਰਨ ਦੀਆਂ ਅਮਰੀਕੀ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਕਿਹਾ ਕਿ ਇਰਾਨ ਦਾ ਪ੍ਰਮਾਣੂ ਪ੍ਰੋਗਰਾਮ ਇੱਕ ਖ਼ਤਰਾ ਬਣਦਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement