Pakistan Rain News: ਪਾਕਿਸਤਾਨ ’ਚ ਮੀਂਹ ਨੇ ਮਚਾਈ ਤਬਾਹੀ, ਪਿਛਲੇ 2 ਮਹੀਨਿਆਂ ’ਚ 293 ਲੋਕਾਂ ਦੀ ਹੋਈ ਮੌਤ
Published : Sep 3, 2024, 5:23 pm IST
Updated : Sep 3, 2024, 5:23 pm IST
SHARE ARTICLE
Pakistan Rain News in punjabi
Pakistan Rain News in punjabi

Pakistan Rain News: ਕਈ ਘਰ ਤੇ ਸਕੂਲ ਪੂਰੀ ਤਰ੍ਹਾਂ ਨਾਲ ਗਏ ਨੁਕਸਾਨੇ

Pakistan Rain News in punjabi : ਪਾਕਿਸਤਾਨ 'ਚ ਭਾਰੀ ਮੀਂਹ ਨੇ ਕਹਿਰ ਮਚਾਇਆ ਗਿਆ ਹੈ। ਪਿਛਲੇ ਦੋ ਮਹੀਨਿਆਂ ਦੌਰਾਨ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 293 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 564 ਹੋਰ ਜ਼ਖ਼ਮੀ ਹੋਏ ਹਨ। ਪਾਕਿਸਤਾਨ ਦੀ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਭਾਰੀ ਮੀਂਹ ਕਾਰਨ 19,572 ਘਰ, 39 ਪੁਲ ਅਤੇ ਕਈ ਸਕੂਲ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਮੌਸਮ ਹੋਇਆ ਠੰਢਾ, ਕਈ ਇਲਾਕਿਆਂ ਵਿਚ ਪਿਆ ਭਾਰੀ ਮੀਂਹ, ਸੜਕਾਂ ਹੋਈਆਂ ਜਲਥਲ 

ਏਜੰਸੀ ਨੇ ਕਿਹਾ ਕਿ 1 ਜੁਲਾਈ ਤੋਂ 31 ਅਗਸਤ ਤੱਕ ਲਗਭਗ 1,077 ਪਸ਼ੂ ਵੀ ਮਾਰੇ ਗਏ। ਸਭ ਤੋਂ ਵੱਧ ਨੁਕਸਾਨ ਅਤੇ ਜਾਨੀ ਨੁਕਸਾਨ ਪੂਰਬੀ ਪੰਜਾਬ ਸੂਬੇ ਵਿਚ ਹੋਇਆ ਹੈ। ਜਿਥੇ ਤੇਜ਼ ਮੀਂਹ ਕਾਰਨ 112 ਲੋਕਾਂ ਦੀ ਜਾਨ ਚਲੀ ਗਈ ਅਤੇ 302 ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Sultanpur Lodhi News: ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ  

ਇਸ ਤੋਂ ਬਾਅਦ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ 88 ਲੋਕਾਂ ਦੀ ਮੌਤ ਹੋ ਗਈ ਅਤੇ 129 ਜ਼ਖ਼ਮੀ ਹੋ ਗਏ। ਏਜੰਸੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪਾਕਿਸਤਾਨ ਦੇ ਕੁਝ ਹਿੱਸਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Pakistan Rain News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement