ਨੌਕਰੀ ਨਾ ਮਿਲਣ ‘ਤੇ ਪੰਜਾਬੀ ਨੌਜਵਾਨ ਵੱਲੋਂ ਅਮਰੀਕਾ ‘ਚ ਖ਼ੁਦਕੁਸ਼ੀ
Published : Oct 3, 2019, 3:53 pm IST
Updated : Oct 3, 2019, 3:53 pm IST
SHARE ARTICLE
Jatinder Pal Singh
Jatinder Pal Singh

ਅਮਰੀਕਾ 'ਚ ਫਰੀਦਕੋਟ ਜ਼ਿਲੇ ਦੇ ਪਿੰਡ ਟਹਿਣਾ ਵਿਖੇ ਦੇ ਰਹਿਣ ਵਾਲੇ 27 ਸਾਲਾ ਨੌਜਵਾਨ...

ਸ਼ਿਕਾਗੋ: ਅਮਰੀਕਾ 'ਚ ਫਰੀਦਕੋਟ ਜ਼ਿਲੇ ਦੇ ਪਿੰਡ ਟਹਿਣਾ ਵਿਖੇ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਤਿੰਦਰ ਪਾਲ ਸਿੰਘ ਵਜੋਂ ਹੋਈ ਹੈ, ਜੋ ਸ਼ਿਕਾਗੋ ਦੀ ਇਲੀਨੋਇਸ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਜਤਿੰਦਰ ਅਗਸਤ 2017 'ਚ ਸਟੱਡੀ ਵੀਜ਼ਾ 'ਤੇ ਅਮਰੀਕਾ ਗਿਆ ਸੀ। ਉਹ ਹਰਿਆਣਾ ਦੇ 2 ਨੌਜਵਾਨਾਂ ਨਾਲ ਮਿਲ ਕੇ ਰਹਿ ਰਿਹਾ ਸੀ।

USAUSA

ਅਪ੍ਰੈਲ 2019 'ਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਜਤਿੰਦਰ ਸਹੀ ਨੌਕਰੀ ਨਾ ਮਿਲਣ ਕਾਰਨ ਕਥਿਤ ਤੌਰ 'ਤੇ ਬਹੁਤ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਕਾਰਨ ਜਤਿੰਦਰ ਨੇ ਆਪਣੇ ਕਿਰਾਏ ਦੇ ਅਪਾਰਟਮੈਂਟ ਦੀ ਬਾਲਕੋਨੀ 'ਚ ਰੱਸੀ ਨਾਲ ਫਾਹਾ ਲੈ ਰਿਹਾ ਸੀ ਉਦੋਂ ਰੱਸੀ ਟੁੱਟ ਗਈ ਤੇ ਜਤਿੰਦਰ ਪਾਲ ਹੇਠ ਵਾਲੇ ਅਪਾਰਟਮੈਂਟ 'ਚ ਡਿੱਗਣ ਦੌਰਾਨ ਸਿਰ ਵਿਚ ਲੋਹੇ ਦੀ ਗਰਿੱਲ ਵੱਜ ਕੇ ਉਸਦਾ ਸਿਰ ਹੇਠ ਫ਼ਰਸ਼ ਨਾਲ ਜਾ ਟਕਰਾਇਆ ਜਿਸ ਨਾਲ ਉਸਦੀ ਮੌਤ ਹੋ ਗਈ। 

Suicide CaseSuicide Case

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਕੇਵਲ ਸਿੰਘ ਸਕੂਲ ਸਿੱਖਿਆ ਵਿਭਾਗ 'ਚ ਇਕ ਕਰਮਚਾਰੀ ਸਨ, ਜਿਨ੍ਹਾਂ ਦੀ ਅਪ੍ਰੈਲ 2011 'ਚ ਮੌਤ ਹੋ ਗਈ ਸੀ। ਪਿਤਾ ਦੀ ਮੌਤ ਮਗਰੋਂ ਜਤਿੰਦਰ ਦੇ ਵੱਡੇ ਭਰਾ ਨੂੰ ਉਸ ਦੇ ਪਿਤਾ ਦੀ ਨੌਕਰੀ ਮਿਲ ਗਈ ਸੀ। ਪੀੜਤ ਪਰਿਵਾਰ ਨੇ ਜਤਿੰਦਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਵਿਦੇਸ਼ ਮੰਤਰਾਲੇ ਕੋਲ ਮਾਮਲਾ ਉਠਾਉਣ ਲਈ ਜ਼ਿਲਾ ਪ੍ਰਸ਼ਾਸਨ ਕੋਲ ਪਹੁੰਚ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement