ਗ੍ਰੇਵਸੈਂਡ ਗੁਰਦੁਆਰਾ ਸਾਹਿਬ 'ਚ ਹੰਗਾਮਾ, 4 ਲੋਕ ਗ੍ਰਿਫ਼ਤਾਰ
Published : Jan 4, 2026, 6:41 am IST
Updated : Jan 4, 2026, 7:27 am IST
SHARE ARTICLE
Gravesend Gurdwara Sahib, England News
Gravesend Gurdwara Sahib, England News

ਗੁਰਦੁਆਰਾ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਭਾਈਚਾਰੇ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ

ਗ੍ਰੇਵਸੈਂਡ: ਇੰਗਲੈਂਡ ਦੇ ਕੈਂਟ ਸਥਿਤ ਗ੍ਰੇਵਸੈਂਡ ਦੇ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਚ ਨਵੇਂ ਸਾਲ ਵਾਲੇ ਦਿਨ ਕੁੱਝ ਵਿਅਕਤੀਆਂ ਵਲੋਂ ਹੰਗਾਮਾ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ। ਇਸ ਘਟਨਾ ਦੇ ਸਬੰਧ ਵਿਚ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਰਦੁਆਰਾ ਸਾਹਿਬ ਦੇ ਬੁਲਾਰੇ ਜਗਦੇਵ ਸਿੰਘ ਵਿਰਦੀ ਨੇ ਦਸਿਆ ਕਿ ਇਹ ਘਟਨਾ ਸਥਾਨਕ ਸੰਗਤ ਨਾਲ ਸਬੰਧਤ ਨਹੀਂ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬਾਹਰੋਂ ਆਏ ਕੁੱਝ ਵਿਅਕਤੀਆਂ ਦਾ ਆਪਸੀ ਨਿੱਜੀ ਝਗੜਾ ਸੀ, ਜੋ ਬਦਕਿਸਮਤੀ ਨਾਲ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਅੰਦਰ ਵਧ ਗਿਆ।

ਗੁਰਦੁਆਰਾ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਭਾਈਚਾਰੇ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸੂਤਰਾਂ ਅਨੁਸਾਰ ਪੁਲਿਸ ਨੂੰ ਵੀਰਵਾਰ ਦੁਪਹਿਰ ਲਗਭਗ 3:40 ਵਜੇ ਘਟਨਾ ਦੀ ਸੂਚਨਾ ਮਿਲੀ ਸੀ। ਪੁਲਿਸ ਅਤੇ ਪੈਰਾਮੈਡਿਕਸ ਤੁਰਤ ਮੌਕੇ ’ਤੇ ਪਹੁੰਚੇ। ਇਸ ਹੰਗਾਮੇ ਦੌਰਾਨ ਇਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸਦਾ ਮੌਕੇ ’ਤੇ ਹੀ ਇਲਾਜ ਕੀਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡਾਰਟਫ਼ੋਰਡ ਦੇ ਨੇੜੇ ਏ2 (12) ਲੰਡਨ-ਬਾਉਂਡ ਸੜਕ ਤੋਂ ਚਾਰ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ। ਫ਼ਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।     (ਏਜੰਸੀ)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement