ਬੈਲਜੀਅਮ ‘ਚ ਵੀ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਪਹਿਲਾਂ ਮਾਮਲਾ
Published : Feb 4, 2020, 6:37 pm IST
Updated : Feb 4, 2020, 6:37 pm IST
SHARE ARTICLE
Corona Virus
Corona Virus

ਬੈਲਜੀਅਮ ਵਿਚ ਜਾਨਲੇਵਾ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ...

ਬ੍ਰਸੇਲਸ: ਬੈਲਜੀਅਮ ਵਿਚ ਜਾਨਲੇਵਾ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਚੀਨ ਦੇ ਵੁਹਾਨ ਤੋਂ ਬੈਲਜੀਅਮ ਵਾਪਸ ਭੇਜਿਆ ਗਿਆ ਇਕ ਵਿਅਕਤੀ ਕੋਰੋਨਾਵਾਇਰਸ ਨਾਲ ਇਨਫੈਕਟਿਡ ਪਾਇਆ ਗਿਆ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਅਕਤੀ ਸਿਹਤਮੰਦ ਸੀ ਅਤੇ ਉਸ ਵਿਚ ਇਸ ਬੀਮਾਰੀ ਦੇ ਕੋਈ ਲੱਛਣ ਨਹੀਂ ਸਨ।

Corona VirusCorona Virus

ਇਹ ਵਿਅਕਤੀ ਹਫਤੇ ਦੇ ਅਖੀਰ ਵਿਚ ਚੀਨ ਦੇ ਵੁਹਾਨ ਤੋਂ ਬੈਲਜੀਅਮ ਵਾਪਸ ਭੇਜੇ ਗਏ 9 ਲੋਕਾਂ ਵਿਚੋਂ ਇਕ ਹੈ। ਇਨਫੈਕਟਿਡ ਵਿਅਕਤੀ ਨੂੰ ਵਿਸ਼ੇਸ਼ ਹਸਪਤਾਲ ਲਿਜਾਇਆ ਗਿਆ ਹੈ ਅਤੇ ਹੋਰ ਲੋਕਾਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ ਹੈ। ਚੀਨ ਤੋਂ ਬਾਹਰ ਕੋਰੋਨਾ ਵਾਇਰਸ ਦੇ 180 ਮਾਮਲਿਆਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ।

CoronaCorona

ਉੱਧਰ ਚੀਨ ਵਿਚ ਇਸ ਦੇ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।ਮੰਗਲਵਾਰ ਸਵੇਰ ਤੱਕ ਚੀਨ ਵਿਚ ਮੌਤ ਦਰ ਵੱਧ ਕੇ 425 ਹੋ ਗਈ, ਜਿਸ ਵਿਚ 20,438 ਮਾਮਲੇ ਪੁਸ਼ਟੀ ਵਾਲੇ ਹਨ। ਚੀਨ ਦੇ ਬਾਹਰ ਹਾਂਗਕਾਂਗ ਅਤੇ ਫਿਲਪੀਨਜ਼ ਵਿਚ ਇਕ-ਇਕ ਵਿਅਕਤੀ ਦੀ ਮੌਤ ਦੀ ਖਬਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement