ਪਾਕਿਸਤਾਨ ਨੇ ਵਿਕੀਪੀਡੀਆ ਨੂੰ ਕੀਤਾ 'ਬਲਾਕ', ਈਸ਼ਨਿੰਦਾ ਸਮੱਗਰੀ ਨਾ ਹਟਾਉਣ ਤੋਂ ਇਨਕਾਰ ਕਰਨ 'ਤੇ ਕੀਤੀ ਕਾਰਵਾਈ
Published : Feb 4, 2023, 3:20 pm IST
Updated : Feb 4, 2023, 3:20 pm IST
SHARE ARTICLE
photo
photo

ਫੋਰਮ ਨੇ ਨਾ ਤਾਂ ਈਸ਼ਨਿੰਦਾ ਸਮੱਗਰੀ ਨੂੰ ਹਟਾਉਣ ਦੇ ਨਿਰਦੇਸ਼ ਦੀ ਪਾਲਣਾ ਕੀਤੀ ਅਤੇ ਨਾ ਹੀ ਅਥਾਰਟੀ ਦੇ ਸਾਹਮਣੇ ਪੇਸ਼ ਹੋਇਆ।"

 

ਇਸਲਾਮਾਬਾਦ- ਵਿਕੀਪੀਡੀਆ ਵੱਲੋਂ ਈਸ਼ਨਿੰਦਾ ਸਮੱਗਰੀ ਹਟਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਪਾਕਿਸਤਾਨ ਨੇ ਵੈੱਬਸਾਈਟ ਨੂੰ ‘ਬਲਾਕ’ ਕਰ ਦਿੱਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਮੀਡੀਆ 'ਚ ਪ੍ਰਕਾਸ਼ਿਤ ਖਬਰ ਤੋਂ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਵਿਕੀਪੀਡੀਆ ਨੂੰ ਬਲੈਕਲਿਸਟ ਕਰਨ ਦੀ ਕਾਰਵਾਈ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਕੁਝ ਦਿਨ ਪਹਿਲਾਂ ਪਾਕਿਸਤਾਨ ਟੈਲੀਕਮਿਊਨੀਕੇਸ਼ਨ ਅਥਾਰਟੀ (ਪੀ.ਟੀ.ਏ.) ਨੇ ਵਿਕੀਪੀਡੀਆ ਦੀ ਸੇਵਾ ਨੂੰ 48 ਘੰਟਿਆਂ ਲਈ ਬੰਦ ਕਰ ਦਿੱਤਾ ਸੀ ਅਤੇ ਹੌਲੀ ਕਰ ਦਿੱਤਾ ਸੀ।

ਪਾਕਿਸਤਾਨ ਨੇ ਵਿਕੀਪੀਡੀਆ ਨੂੰ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ। ਜਿਸ 'ਚ ਕਿਹਾ ਗਿਆ ਸੀ ਕਿ ਜੇਕਰ ਉਹ ਆਪਣੀ ਵੈੱਬਸਾਈਟ ਤੋਂ ਆਪੱਤੀਜਨਕ ਸਮੱਗਰੀ ਨੂੰ ਨਹੀਂ ਹਟਾਉਂਦੇ ਤਾਂ ਉਸ 'ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਜਦੋਂ ਵਿਕੀਪੀਡੀਆ ਅਧਿਕਾਰੀਆਂ ਨੇ ਸ਼ੁੱਕਰਵਾਰ ਦੇਰ ਰਾਤ ਪੀਟੀਏ ਦੇ ਬੁਲਾਰੇ ਨਾਲ ਸੰਪਰਕ ਕੀਤਾ ਅਤੇ ਵਿਕੀਪੀਡੀਆ ਨੂੰ ਬਲਾਕ ਕਰਨ ਬਾਰੇ ਪੁੱਛਿਆ, ਤਾਂ ਪੀਟੀਏ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ "ਹਾਂ" ਇਸ ਨੂੰ ਬਲਾਕ ਕਰ ਦਿੱਤਾ ਗਿਆ ਹੈ।

ਪੀਟੀਏ ਨੇ ਈਸ਼ਨਿੰਦਾ ਸਮੱਗਰੀ ਦੇ ਕਾਰਨ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ 48 ਘੰਟਿਆਂ ਲਈ ਵਿਕੀਪੀਡੀਆ ਨੂੰ ਬਲੌਕ ਅਤੇ ਹੌਲੀ ਕਰ ਦਿੱਤਾ। ਵਿਕੀਪੀਡੀਆ ਇੱਕ ਮੁਫਤ ਆਨਲਾਈਨ ਐਨਸਾਈਕਲੋਪੀਡੀਆ ਹੈ ਜੋ ਦੁਨੀਆ ਭਰ ਦੇ ਕਾਰਕੁਨਾਂ ਦੁਆਰਾ ਬਣਾਇਆ ਅਤੇ ਸੰਪਾਦਿਤ ਕੀਤਾ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ।

ਪੀਟੀਏ ਦੇ ਬੁਲਾਰੇ ਨੇ ਕਿਹਾ, “ਵਿਕੀਪੀਡੀਆ ਨੂੰ ਨੋਟਿਸ ਜਾਰੀ ਕਰਕੇ ਉਕਤ ਸਮੱਗਰੀ ਨੂੰ ਬਲਾਕ/ਹਟਾਉਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਉਸ ਨੂੰ ਪੇਸ਼ ਹੋਣ ਦਾ ਮੌਕਾ ਵੀ ਦਿੱਤਾ ਗਿਆ। ਹਾਲਾਂਕਿ, ਫੋਰਮ ਨੇ ਨਾ ਤਾਂ ਈਸ਼ਨਿੰਦਾ ਸਮੱਗਰੀ ਨੂੰ ਹਟਾਉਣ ਦੇ ਨਿਰਦੇਸ਼ ਦੀ ਪਾਲਣਾ ਕੀਤੀ ਅਤੇ ਨਾ ਹੀ ਅਥਾਰਟੀ ਦੇ ਸਾਹਮਣੇ ਪੇਸ਼ ਹੋਇਆ।"

ਪਾਕਿਸਤਾਨ ਵਿੱਚ ਸੋਸ਼ਲ ਮੀਡੀਆ ਦਿੱਗਜ ਫੇਸਬੁੱਕ ਅਤੇ ਯੂਟਿਊਬ ਨੂੰ ਪਹਿਲਾਂ ਈਸ਼ਨਿੰਦਾ ਸਮੱਗਰੀ ਨੂੰ ਲੈ ਕੇ ਬਲਾਕ ਕੀਤਾ ਗਿਆ ਸੀ। ਮੁਸਲਿਮ ਬਹੁਗਿਣਤੀ ਵਾਲੇ ਪਾਕਿਸਤਾਨ ਵਿੱਚ ਈਸ਼ਨਿੰਦਾ ਇੱਕ ਸੰਵੇਦਨਸ਼ੀਲ ਮੁੱਦਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement