ਬ੍ਰਾਜ਼ੀਲ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 15 ਦੀ ਹੋਈ ਮੌਤ

By : JAGDISH

Published : Feb 4, 2026, 9:38 am IST
Updated : Feb 4, 2026, 9:38 am IST
SHARE ARTICLE
Bus full of pilgrims overturns in Brazil, 15 dead
Bus full of pilgrims overturns in Brazil, 15 dead

ਮ੍ਰਿਤਕਾਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ

ਸਾਓ ਪਾਓਲੋ : ਬ੍ਰਾਜ਼ੀਲ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਚਟਾਨ ਨਾਲ ਟਕਰਾਉਣ ਤੋਂ ਬਾਅਦ ਪਲਟਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 15 ਵਿਅਕਤੀਆਂ ਦੀ ਮੌਤ ਹੋ ਗਈ, ਮ੍ਰਿਤਕਾਂ ’ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੱਸ ਇੱਕ ਧਾਰਮਿਕ ਮੇਲੇ ਤੋਂ ਵਾਪਸ ਆ ਰਹੀ ਸੀ ਜਦੋਂ ਉਸਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਚਟਾਨ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਸ ਵਿਚ ਲਗਭਗ 30 ਲੋਕ ਸਵਾਰ ਸਨ ।  ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ’ਚ 5 ਮਰਦ, 7 ਔਰਤਾਂ ਅਤੇ 3 ਬੱਚੇ ਸ਼ਾਮਲ ਹਨ।

ਪ੍ਰਾਪਤ ਹੋਈ ਅਨੁਸਾਰ ਬੱਸ ਅਵਰ ਲੇਡੀ ਆਫ਼ ਕੈਂਡੇਲੇਰੀਆ ਨਾਮਕ ਇੱਕ ਧਾਰਮਿਕ ਤਿਉਹਾਰ ਤੋਂ ਵਾਪਸ ਆ ਰਹੀ ਸੀ। ਇਹ ਤਿਉਹਾਰ ਹਰ ਸਾਲ 2 ਫਰਵਰੀ ਨੂੰ ਆਉਂਦਾ ਹੈ ਅਤੇ ਬ੍ਰਾਜ਼ੀਲ ਦੇ ਸੀਰਾ ਰਾਜ ਵਿੱਚ ਹਜ਼ਾਰਾਂ ਸ਼ਰਧਾਲੂ ਇਸ ਵਿੱਚ ਸ਼ਾਮਲ ਹੁੰਦੇ ਹਨ। ਅਲਾਗੋਆਸ ਏਵੀਏਸ਼ਨ ਵਿਭਾਗ ਦੇ ਡਾਇਰੈਕਟਰ ਕਰਨਲ ਆਂਡਰੇ ਮਡੇਰੋ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਤੁਰੰਤ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਬੱਸ ਇੱਕ ਮੋੜ 'ਤੇ ਸੜਕ ਤੋਂ ਉਤਰ ਗਈ ਅਤੇ ਪਲਟ ਗਈ, ਜਿਸ ਨਾਲ ਬਹੁਤ ਸਾਰੇ ਲੋਕ ਬਾਹਰ ਨਿਕਲ ਗਏ ਜਦਕਿ ਕੁੱਝ ਹੇਝ ਫਸ ਗਏ। ਇਹ ਇੱਕ ਬਹੁਤ ਹੀ ਭਿਆਨਕ ਅਤੇ ਅਸਾਧਾਰਨ ਹਾਦਸਾ ਸੀ ।

ਅਲਾਗੋਆਸ ਦੇ ਰਾਜਪਾਲ ਪਾਉਲੋ ਡਾਂਟਾਸ ਨੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਰਾਜ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਉਸਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਮੈਂ ਇਸ ਦੁਖਦਾਈ ਸਮੇਂ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement