ਅਮਰੀਕਾ ‘ਚ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
Published : May 4, 2023, 12:48 pm IST
Updated : May 4, 2023, 12:48 pm IST
SHARE ARTICLE
photo
photo

ਕਪੂਰਥਲਾ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਸੀ ਨੌਜਵਾਨ

 

ਕਪੂਰਥਲਾ : ਅੱਜ ਤੜਕਸਾਰ ਅਮਰੀਕਾ ਤੋਂ ਇੱਕ ਬੇਹੱਦ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿਚ ਇੱਕ ਸ਼ਾਪਿੰਗ ਮਾਲ ਦੇ ਬਾਹਰ ਦੋ ਪੰਜਾਬੀ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਵਸਨੀਕ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਦੋਵੇਂ ਨੌਜਵਾਨ ਆਪਸ ਵਿਚ ਸਕੇ ਭਰਾ ਸਨ। ਉਹ ਚੰਗੇ ਭਵਿੱਖ ਦੀ ਭਾਲ ’ਚ ਅਮਰੀਕਾ ਵਿਚ ਪਿਛਲੇ ਲੰਬੇ ਸਮੇਂ ਤੋਂ ਰਹਿ ਰਹੇ ਸਨ। 

ਪਰਿਵਾਰਿਕ ਮੈਂਬਰਾਂ ਵਲੋਂ ਦਿਤੀ ਜਾਣਕਾਰੀ ਅਨੁਸਾਰ ਦੋਵੇਂ ਭਰਾਵਾਂ ਸਟੋਰ ਪਾਰਟਨਰ ਨਾਲ ਕੋਈ ਵਿਵਾਦ ਚੱਲ ਰਿਹਾ ਸੀ। 

ਜਿਸ ਦੀ ਰੰਜਿਸ਼ ਦੇ ਚਲਦਿਆਂ ਉਕਤ ਵਿਅਕਤੀ ਵਲੋਂ ਸਾਥੀਆਂ ਸਮੇਤ ਕਥਿਤ ਤੌਰ ’ਤੇ ਦੋਹਾਂ ਭਰਾਵਾਂ ਉਪਰ ਪੋਰਟਲੈਂਡ (ਅਮਰੀਕਾ) ਵਿਖੇ ਸ਼ਾਪਿੰਗ ਮਾਲ ਦੇ ਬਾਹਰ ਪਹੁੰਚ ਕੇ ਦਰਜਨਾਂ ਗੋਲੀਆਂ ਦਾਗ ਦਿਤੀਆਂ ਗਈਆਂ। ਜਿਸ ਤੋਂ ਬਾਅਦ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਦੋਹਾਂ ਭਰਾਵਾਂ ਦੀ ਮੌਕੇ ’ਤੇ ਮੌਤ ਹੋ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਦਿਲਰਾਜ ਸਿੰਘ (32) ਵਿਆਹਿਆ ਹੋਇਆ ਸੀ ਅਤੇ ਉਸ ਦਾ ਇੱਕ 6 ਮਹੀਨਿਆਂ ਦਾ ਬੇਟਾ ਹੈ ਅਤੇ ਗੁਰਇਕਬਾਲ ਸਿੰਘ (26) ਦਾ ਇਸ ਸਾਲ ਦੇ ਅਖੀਰ ’ਚ ਵਿਆਹ ਸੀ। 

ਦੋਵੇਂ ਭਰਾ ਲੰਮੇ ਸਮੇਂ ਤੋਂ ਅਮਰੀਕਾ ਦੇ ਪੋਰਟਲੈਂਡ ਵਿਚ ਰਹਿੰਦੇ ਸਨ। ਜਿਹਨਾਂ ਵਿਚੋਂ ਇਕ ਭਰਾ 10 ਸਾਲ ਪਹਿਲਾ ਗਿਆ ਸੀ ਤੇ ਦੂਸਰਾ ਕਰੀਬ 6 ਸਾਲ ਪਹਿਲਾ ਗਿਆ ਸੀ।

ਦੂਜੇ ਪਾਸੇ ਅਮਰੀਕਨ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਮਾਮਲੇ ਦੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement