ਕੈਨੇਡਾ ’ਚ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ
Published : Jun 4, 2020, 8:48 am IST
Updated : Jun 4, 2020, 8:48 am IST
SHARE ARTICLE
File Photo
File Photo

ਸੀ. ਐਨ. ਰੇਲ ਦੇ ਸਰੀ ਯਾਰਡ ਵਿਖੇ ਕਲ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਰੇਲ ਕਰਮਚਾਰੀ ਦੀ ਮੌਤ ਹੋ ਗਈ ਸੀ ਪਰ ਰੇਲਵੇ ਅਧਿਕਾਰੀਆਂ ਨੇ ਮਾਰੇ ਗਏ

ਸਰੀ, 3 ਜੂਨ (ਸਪੋਕਸਮੈਨ ਸਮਾਚਾਰ ਸੇਵਾ) :  ਸੀ. ਐਨ. ਰੇਲ ਦੇ ਸਰੀ ਯਾਰਡ ਵਿਖੇ ਕਲ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਰੇਲ ਕਰਮਚਾਰੀ ਦੀ ਮੌਤ ਹੋ ਗਈ ਸੀ ਪਰ ਰੇਲਵੇ ਅਧਿਕਾਰੀਆਂ ਨੇ ਮਾਰੇ ਗਏ ਕਰਮਚਾਰੀ ਬਾਰੇ ਕੋਈ ਵੇਰਵਾ ਨਹੀਂ ਸੀ ਦਿਤਾ। ਅੱਜ ਉਸ ਮ੍ਰਿਤਕ ਦੇ ਪਰਵਾਰ ਦੀ ਸਹਾਇਤਾ ਲਈ ਫ਼ੰਡ ਇਕੱਠਾ ਕਰਨ ਵਾਸਤੇ ਜਾਰੀ ਕੀਤੇ ਗਏ ਆਨਲਾਈਨ ਫੰਡ ਰੇਜ਼ਿੰਗ ਪ੍ਰੋਗਰਾਮ ਤੋਂ ਪਤਾ ਲੱਗਿਆ ਹੈ ਕਿ ਇਸ ਦੁਰਘਟਨਾ ਵਿਚ ਮਰਨ ਵਾਲਾ 31 ਸਾਲਾ ਪੰਜਾਬੀ ਨੌਜਵਾਨ ਜਸਵਿੰਦਰ ਰਿਆੜ ਸੀ। ਉਸ ਦੇ ਪਰਵਾਰ ਵਿਚ ਪਤਨੀ ਅਤੇ ਇਕ 9 ਮਹੀਨੇ ਦੇ ਛੋਟਾ ਬੇਟਾ ਹੈ। ਟ੍ਰਾਂਸਪੋਰਟੇਸ਼ਨ ਸੇਫ਼ਟੀ ਬੋਰਡ ਅਨੁਸਾਰ ਇਹ ਹਾਦਸਾ ਲਾਈਨਾਂ ਬਦਲਣ ਦੇ ਓਪਰੇਸ਼ਨ ਸਮੇਂ ਹੋਇਆ। ਰੇਲਵੇ ਅਧਿਕਾਰੀ, ਟ੍ਰਾਂਸਪੋਰਟੇਸ਼ਨ ਸੇਫ਼ਟੀ ਬੋਰਡ, ਆਰਸੀਐਮਪੀ, ਕੋਰੋਨਰ ਅਤੇ ਵਰਕਸੇਫ ਬੀ.ਸੀ. ਵਲੋਂ ਇਸ ਹਾਦਸੇ ਦੀ ਪੜਤਾਲ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement