ਕੈਨੇਡਾ ਦਾ ਪਹਿਲਾ ਸਿੱਖ ਪੁਲਿਸ ਅਧਿਕਾਰੀ ਬ੍ਰਿਟਿਸ਼ ਕੋਲੰਬੀਆ 'ਚ ਇਕ ਏਜੰਸੀ ਦਾ ਮੁਖੀ ਨਿਯੁਕਤ
Published : Jul 4, 2023, 8:00 am IST
Updated : Jul 4, 2023, 8:00 am IST
SHARE ARTICLE
Baltej Singh Dhillon
Baltej Singh Dhillon

ਕਨਿਸ਼ਕ ਏਅਰ ਇੰਡੀਆ ਦੇ ਅਤਿਵਾਦੀ ਹਮਲੇ ਦੀ ਜਾਂਚ ਟੀਮ ਦਾ ਹਿੱਸਾ ਸਨ ਸੇਵਾਮੁਕਤ ਕੈਨੇਡੀਅਨ ਸਿੱਖ ਪੁਲੀਸ ਅਧਿਕਾਰੀ ਬਲਤੇਜ ਸਿੰਘ ਢਿੱਲੋਂ

ਟੋਰਾਂਟੋ : ਕਨਿਸ਼ਕ ਏਅਰ ਇੰਡੀਆ ਦੇ ਅਤਿਵਾਦੀ ਹਮਲੇ ਦੀ ਜਾਂਚ ਟੀਮ ਦਾ ਹਿੱਸਾ ਰਹੇ ਸੇਵਾਮੁਕਤ ਕੈਨੇਡੀਅਨ ਸਿੱਖ ਪੁਲੀਸ ਅਧਿਕਾਰੀ ਬਲਤੇਜ ਸਿੰਘ ਢਿੱਲੋਂ ਨੂੰ ਉਸ ਏਜੰਸੀ ਦਾ ਪਹਿਲਾ ਦਖਣੀ ਏਸ਼ੀਆਈ ਮੁਖੀ ਨਿਯੁਕਤ ਕੀਤਾ ਗਿਆ ਹੈ ਜੋ ਬਿ੍ਰਟਿਸ਼ ਕੋਲੰਬੀਆ ਵਿਚ ਸੁਰੱਖਿਅਤ ਅਤੇ ਸਿਹਤਮੰਦ ਕਾਰਜ ਸਥਾਨਾਂ ਨੂੰ ਉਤਸ਼ਾਹਿਤ ਕਰਦੀ ਹੈ। ਢਿੱਲੋਂ ਵਰਦੀ ਦੇ ਹਿੱਸੇ ਵਜੋਂ ਪੱਗ ਪਹਿਨਣ ਵਾਲੇ ਦੇਸ਼ ਦੇ ਪਹਿਲੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਅਧਿਕਾਰੀ ਹਨ। 

ਬਿ੍ਰਟਿਸ਼ ਕੋਲੰਬੀਆ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਤਿੰਨ ਸਾਲਾਂ ਦੇ ਕਾਰਜਕਾਲ ਲਈ ਵਰਕਸੇਫ ਬੀ ਸੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੇਅਰ ਨਿਯੁਕਤ ਕੀਤਾ ਗਿਆ ਹੈ, ਜੋ 30 ਜੂਨ ਤੋਂ ਪ੍ਰਭਾਵੀ ਹੋਵੇਗਾ।  ਵਰਕਸੇਫਬੀਸੀ ਇਕ ਸੂਬਾਈ ਏਜੰਸੀ ਹੈ ਜੋ ਪੂਰੇ ਬਿ੍ਰਟਿਸ਼ ਕੋਲੰਬੀਆ ਵਿਚ ਸੁਰੱਖਿਅਤ ਅਤੇ ਸਿਹਤਮੰਦ ਕਾਰਜ ਸਥਾਨਾਂ ਨੂੰ ਉਤਸ਼ਾਹਿਤ ਕਰਦੀ ਹੈ। ਬਿ੍ਰਟਿਸ਼ ਕੋਲੰਬੀਆ ਕੈਨੇਡਾ ਦਾ ਇਕ ਸੂਬਾ ਹੈ। ਢਿਲੋਂ 2017 ਤੋਂ ਇਸ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਹਨ। 

ਇਕ ਅਧਿਕਾਰਤ ਰੀਲੀਜ਼ ਵਿਚ ਕਿਹਾ ਗਿਆ ਹੈ ਕਿ ਭਾਈਚਾਰਕ ਸੇਵਾ ਲਈ ਮਹਾਰਾਣੀ ਐਲਿਜਾਬੈਥ  ਗੋਲਡਨ ਅਤੇ ਡਾਇਮੰਡ ਜੁਬਲੀ ਮੈਡਲ ਨਾਲ ਸਨਮਾਨਤ ਕੀਤੇ ਗਏ ਸੇਵਾਮੁਕਤ ਅਧਿਕਾਰੀ ਨੇ, “ਵਰਦੀ ਦੇ ਹਿੱਸੇ ਵਜੋਂ ਦਸਤਾਰ ਪਹਿਨਣ ਵਾਲੇ ਪਹਿਲੇ ਆਰਸੀਐਮੀ ਵਜੋਂ ਇਤਿਹਾਸ ਰਚਿਆ’’। ਉਹ 1985 ਦੇ ਕਨਿਸ਼ਕ ਏਅਰ ਇੰਡੀਆ ਬੰਬ ਹਮਲੇ ਦੀ ਜਾਂਚ ਕਰਨ ਵਾਲੀ ਟੀਮ ਦਾ ਹਿੱਸਾ ਰਹੇ ਸਨ। ਜ਼ਿਕਰਯੋਗ ਹੈ ਕਿ 23 ਜੂਨ 1985 ਨੂੰ ਟੋਰਾਂਟੋ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫ਼ਲਾਈਟ ਵਿਚ ਬੰਬ ਧਮਾਕਾ ਹੋਇਆ ਸੀ, ਜਿਸ ਵਿਚ ਸਵਾਰ ਸਾਰੇ 329 ਲੋਕ ਮਾਰੇ ਗਏ ਸਨ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement