ਪਾਕਿਸਤਾਨ 'ਚ 12 ਸਕੂਲਾਂ ਨੂੰ ਲਗਾਈ ਅੱਗ
Published : Aug 4, 2018, 7:39 am IST
Updated : Aug 4, 2018, 7:39 am IST
SHARE ARTICLE
Schools
Schools

ਪਾਕਿਸਤਾਨ ਦੇ ਅਸ਼ਾਂਤ ਗਿਲਗਿਤ-ਬਾਲਤਿਸਤਾਨ 'ਚ ਅਣਪਛਾਤੇ ਵਿਅਕਤੀਆਂ ਨੇ 12 ਗਰਲਜ਼ ਸਕੂਲਾਂ ਨੂੰ ਅੱਗ ਲਗਾ ਦਿਤੀ.............

ਕਰਾਚੀ : ਪਾਕਿਸਤਾਨ ਦੇ ਅਸ਼ਾਂਤ ਗਿਲਗਿਤ-ਬਾਲਤਿਸਤਾਨ 'ਚ ਅਣਪਛਾਤੇ ਵਿਅਕਤੀਆਂ ਨੇ 12 ਗਰਲਜ਼ ਸਕੂਲਾਂ ਨੂੰ ਅੱਗ ਲਗਾ ਦਿਤੀ, ਜਿਸ ਦੇ ਬਾਅਦ ਸਥਾਨਕ ਲੋਕਾਂ ਨੇ ਸਕੂਲਾਂ ਦੀ ਸੁਰੱਖਿਆ ਲਈ ਪ੍ਰਦਰਸ਼ਨ ਕੀਤਾ। ਲੋਕਾਂ ਨੇ ਦਸਿਆ ਕਿ ਅਤਿਵਾਦੀਆਂ ਵਲੋਂ ਹਮੇਸ਼ਾ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਖ਼ਬਰਾਂ ਮੀਡੀਆ ਵਲੋਂ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਨੇ ਦਸਿਆ ਕਿ ਗਿਲਗਿਤ ਤੋਂ ਤਕਰੀਬਨ 130 ਕਿਲੋਮੀਟਰ ਦੂਰ ਚਿਲਾਸ 'ਚ ਕਲ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਇਨ੍ਹਾਂ ਸਕੂਲਾਂ 'ਚ ਅੱਗ ਲਗਾ ਦਿਤੀ। ਉਨ੍ਹਾਂ ਨੇ ਪੂਰੇ ਡਾਇਮਰ ਜ਼ਿਲ੍ਹੇ 'ਚ ਸਕੂਲ ਦੀ  ਸੰਪਤੀ ਨੂੰ ਨੁਕਸਾਨ ਪਹੁੰਚਾਇਆ। 

ਪੁਲਿਸ ਅਧਿਕਾਰੀਆਂ ਦੇ ਹਵਾਲੇ ਤੋਂ ਮੀਡੀਆ 'ਚ ਖ਼ਬਰਾਂ ਆ ਰਹੀਆਂ ਹਨ ਕਿ ਦੋ ਸਕੂਲਾਂ 'ਚ ਧਮਾਕੇ ਵੀ ਕੀਤੇ ਗਏ ਹਨ। ਇਨ੍ਹਾਂ ਹਮਲਿਆਂ ਮਗਰੋਂ ਬਾਸ਼ਿੰਦਿਆਂ ਨੇ ਸਿੱਦਕੀ ਅਕਬਰ ਚੌਕ 'ਤੇ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਕੂਲਾਂ ਨੂੰ ਸੁਰੱਖਿਆ ਦੇਣ ਦੀ ਮੰਗ ਵੀ ਰੱਖੀ। ਪਾਕਿਸਤਾਨ ਦੇ ਉੱਤਰੀ ਹਿੱਸੇ 'ਚ ਗਰਲਜ਼ ਸਕੂਲ ਅਕਸਰ ਅਤਿਵਾਦੀਆਂ ਦੇ ਨਿਸ਼ਾਨੇ 'ਤੇ ਰਹੇ ਹਨ। ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿਤੀ ਹੈ । ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਇਹ ਸਕੂਲ ਨਿਰਮਾਣ ਅਧੀਨ ਸਨ। ਚਿਲਾਸ 'ਚ ਸਤੰਬਰ, 2011 'ਚ ਘੱਟ ਤੋਂ ਘੱਟ ਦੋ ਸਕੂਲਾਂ ਨੂੰ ਘੱਟ ਸਮਰਥਾ ਵਾਲੇ ਧਮਾਕਿਆਂ 'ਚ ਥੋੜਾ ਨੁਕਸਾਨ ਪੁੱਜਾ ਸੀ।   (ਏਜੰਸੀ)

Location: Pakistan, Sindh, Karachi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement