ਕੈਨੇਡਾ ਸਰਕਾਰ ਨੇ ਸਭ ਤੋਂ ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ, 9 ਪੰਜਾਬੀ ਨੌਜਵਾਨ ਸ਼ਾਮਲ
Published : Aug 4, 2022, 12:31 pm IST
Updated : Aug 4, 2022, 12:32 pm IST
SHARE ARTICLE
photo
photo

ਗੋਲਡੀ ਬਰਾੜ ਤੇ ਲਖਬੀਰ ਦਾ ਨਾਂ ਸ਼ਾਮਲ ਨਹੀਂ

 

ਬਰੈਂਪਟਨ: ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ਕੇ ਇੱਕ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ ਨਾਲ ਹੀ  ਜਨਤਕ ਸੁਰੱਖਿਆ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਨੌਜਵਾਨ ਹਨ। ਇਹ ਅਪਰਾਧੀ ਲੋਅਰ ਮੇਨਲੈਂਡ ਗੈਂਗ ਵਾਰ ਨਾਲ ਸਬੰਧਤ ਦੱਸੇ ਜਾਂਦੇ ਹਨ।

 

PHOTOPHOTO

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਤੇ ਵੀ ਨਜ਼ਰ ਆਉਣ 'ਤੇ ਉਨ੍ਹਾਂ ਤੋਂ ਦੂਰ ਰਹਿਣ। ਹਾਲਾਂਕਿ, ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫਤਰ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਾਂ ਸ਼ਾਮਲ ਨਹੀਂ ਹੈ। ਇਹ ਦੋਵੇਂ ਕੈਨੇਡਾ 'ਚ ਬੈਠ ਕੇ ਭਾਰਤ 'ਚ ਅਪਰਾਧ ਕਰਵਾ ਰਹੇ ਹਨ।

ਬ੍ਰਿਟਿਸ਼ ਕੋਲੰਬੀਆ ਇਨਫੋਰਸਮੈਂਟ ਯੂਨਿਟ ਦੀ ਸੂਚੀ ਵਿੱਚ ਜਗਦੀਪ ਚੀਮਾ, ਬਰਿੰਦਰ ਧਾਲੀਵਾਲ, ਗੁਰਪ੍ਰੀਤ ਧਾਲੀਵਾਲ, ਸਮਰਗ ਗਿੱਲ, ਸੰਦੀਪ ਗਿੱਲ, ਸੁਖਦੀਪ ਪੰਸਲ, ਅਮਰਪ੍ਰੀਤ ਸਮਰਾ, ਰਵਿੰਦਰ ਸਮਰਾ ਅਤੇ ਸ਼ਕੀਲ ਬਸਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰਿਚਰਡ ਜੋਸੇਫ ਅਤੇ ਐਂਡੀ ਦਾ ਨਾਂ ਵੀ ਸ਼ਾਮਲ ਹੈ।
ਇਸ ਸਬੰਧੀ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਇਹ ਅਪਰਾਧੀ ਸਿਰਫ਼ ਲੋਅਰ ਮੇਨਲੈਂਡ ਤੱਕ ਹੀ ਸੀਮਤ ਨਹੀਂ ਹਨ।

ਉਹ ਪੂਰੇ ਸੂਬੇ ਵਿੱਚ ਘੁੰਮਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਕੈਨੇਡਾ ਪੁਲਿਸ ਨੇ ਕਿਹਾ ਕਿ ਉਹ ਜਨਤਕ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਲੋਕ ਸਾਵਧਾਨੀ ਵਰਤਣ, ਇਸ ਲਈ ਇਹ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ।

Location: Canada, Ontario, Brampton

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement