ਲੰਡਨ ਵਿਚ ਪਾਕਿ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਕੀਤੀ ਪੱਥਰਬਾਜ਼ੀ
Published : Sep 4, 2019, 9:24 am IST
Updated : Sep 5, 2019, 9:05 am IST
SHARE ARTICLE
Protests by Pakistan supporters at Indian High Commission in London
Protests by Pakistan supporters at Indian High Commission in London

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਮੁੱਦੇ ਨੂੰ ਲੈ ਕੇ ਪਾਕਿਸਤਾਨ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੇ ਫ਼ੈਸਲੇ ਦਾ ਵਿਰੋਧ ਕਰ ਰਿਹਾ ਹੈ।

ਲੰਡਨ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਮੁੱਦੇ ਨੂੰ ਲੈ ਕੇ ਪਾਕਿਸਤਾਨ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੇ ਫ਼ੈਸਲੇ ਦਾ ਵਿਰੋਧ ਕਰ ਰਿਹਾ ਹੈ। ਕਸ਼ਮੀਰ ਦੇ ਵਿਰੋਧ ਵਿਚ ਇਕ ਵਾਰ ਫਿਰ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪਾਕਿਸਤਾਨੀ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪਾਕਿਸਤਾਨੀ ਸਮਰਥਕਾਂ ਨੇ ਮੰਗਲਵਾਰ ਨੂੰ ਭਾਰਤੀ ਹਾਈ ਕਮਿਸ਼ਨ ਦੀ ਬਿਲਡਿੰਗ ਨੂੰ ਨੁਕਸਾਨ ਪਹੁੰਚਾਇਆ ਹੈ।

Image result for Indian High Commission in LondonProtests by Pakistan supporters at Indian High Commission in Londonਭਾਰਤੀ ਹਾਈ ਕਮਿਸ਼ਨ ਦੇ ਬਾਹਰ ਭਾਰੀ ਗਿਣਤੀ ਵਿਚ ਪਹੁੰਚੇ ਪਾਕਿਸਤਾਨੀਆਂ ਨੇ 370 ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪੱਥਰਬਾਜ਼ੀ ਕੀਤੀ , ਜਿਸ ਨਾਲ ਹਾਈ ਕਮਿਸ਼ਨ ਦੀ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਮੀਡੀਆ ਰਿਪੋਰਟਾਂ ਮੁਤਾਬਕ ਬ੍ਰਿਟੇਨ ਦੇ ਕੋਨੇ-ਕੋਨੇ ਵਿਚ ਵਸੇ ਕਰੀਬ 10 ਹਜ਼ਾਰ ਪਾਕਿਸਤਾਨੀ ਮੂਲ ਦੇ ਲੋਕ ਬੱਸਾਂ ਵਿਚ ਸਵਾਰ ਹੋ ਕੇ ਲੰਡਨ ਪਹੁੰਚੇ। ਇਸ ਤੋਂ ਬਾਅਦ ਲੰਡਨ ਦੀਆਂ ਸੜਕਾਂ ‘ਤੇ ਇਹ ਹੰਗਾਮਾ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਭਾਰਤੀ ਹਾਈ ਕਮਿਸ਼ਨ ਦੀ ਬਿਲਡਿੰਗ ‘ਤੇ ਅੰਡੇ, ਟਮਾਟਰ, ਜੁੱਤੀਆਂ, ਪੱਥਰ ਆਦਿ ਸੁੱਟੇ।

 


 

ਪਾਕਿਸਤਾਨੀ ਮੂਲ ਦੇ ਲੋਕਾਂ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ‘ਕਸ਼ਮੀਰ ਫਰੀਡਮ ਮਾਰਚ’ ਦਾ ਨਾਂਅ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਪੀਓਕੇ ਦਾ ਝੰਡਾ ਅਤੇ ਪੋਸਟਰ ਸਨ। ਭਾਰਤੀ ਹਾਈ ਕਮਿਸ਼ਨ ਨੇ ਟਵਿਟਰ ‘ਤੇ ਇਕ ਫੋਟੋ ਵੀ ਸ਼ੇਅਰ ਕੀਤੀ ਹੈ। ਇਸ ਵਿਚ ਦੇਖਿਆ ਜਾ ਸਕਦਾ ਹੈ ਕਿ ਬਿਲਡਿੰਗ ਦੇ ਸ਼ੀਸ਼ੇ ਟੁੱਟੇ ਹੋਏ ਹਨ। ਦੱਸ ਦਈਏ ਕਿ ਪਿਛਲੇ ਇਕ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਪਾਕਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਪਹਿਲਾਂ 15 ਅਗਸਤ ਦੇ ਮੌਕੇ ‘ਤੇ ਵੀ ਇਸੇ ਤਰ੍ਹਾਂ ਪ੍ਰਦਰਸ਼ਨ ਦੌਰਾਨ ਹੰਗਾਮਾ ਕੀਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement