Pakistan News: ਪਾਕਿ ਅਦਾਲਤ ਦੇ ਰਜਿਸਟਰਾਰ ਦਫ਼ਤਰ ਨੇ ਭਗਤ ਸਿੰਘ ਨਾਲ ਸਬੰਧਤ ਨਿਆਇਕ ਰਿਕਾਰਡ ਦੇਣ ਤੋਂ ਕੀਤਾ ਇਨਕਾਰ
Published : Oct 4, 2024, 8:27 am IST
Updated : Oct 4, 2024, 8:27 am IST
SHARE ARTICLE
Pakistan court registrar office refused to provide judicial records related to Bhagat Singh
Pakistan court registrar office refused to provide judicial records related to Bhagat Singh

Pakistan News: ਲਾਹੌਰ ਹਾਈ ਕੋਰਟ ਦੇ ਰਜਿਸਟਰਾਰ ਦਫ਼ਤਰ ਨੇ ਇਹ ਕਹਿ ਕੇ ਬੇਨਤੀ ਸਵੀਕਾਰ ਕਰਨ ਤੋਂ ਇਨਕਾਰ ਕਰ ਦਿਤਾ

 

Pakistan News: ਪਾਕਿਸਤਾਨ ਦੀ ਇਕ ਅਦਾਲਤ ਦੇ ਰਜਿਸਟਰਾਰ ਦਫ਼ਤਰ ਨੇ ਵੀਰਵਾਰ ਨੂੰ ਇਕ ਗ਼ੈਰ-ਲਾਭਕਾਰੀ ਸੰਗਠਨ ਦੁਆਰਾ ਸੁਤੰਤਰਤਾ ਸੰਗਰਾਮ ਦੇ ਨਾਇਕ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਸਬੰਧਤ ਨਿਆਇਕ ਰੀਕਾਰਡ ਦੀ ਮੰਗ ਨੂੰ ਰੱਦ ਕਰ ਦਿਤਾ ਸੀ।

ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਲਾਹੌਰ ਹਾਈ ਕੋਰਟ ਦੇ ਰਜਿਸਟਰਾਰ ਦਫ਼ਤਰ ਵਿਚ ਅਰਜ਼ੀ ਦਾਇਰ ਕਰ ਕੇ ਲਾਹੌਰ ਹਾਈ ਕੋਰਟ ਦੇ ਤਿੰਨ ਮੈਂਬਰੀ ਵਿਸ਼ੇਸ਼ ਟਿ੍ਰਬਿਊਨਲ ਤੋਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਨਿਆਂਇਕ ਰੀਕਾਰਡ ਦੀ ਮੰਗ ਕੀਤੀ ਹੈ। ਇਹ ਰੀਕਾਰਡ 7 ਅਕਤੂਬਰ 1930 ਦਾ ਹੈ। ਲਾਹੌਰ ਹਾਈ ਕੋਰਟ ਦੇ ਰਜਿਸਟਰਾਰ ਦਫ਼ਤਰ ਨੇ ਇਹ ਕਹਿ ਕੇ ਬੇਨਤੀ ਸਵੀਕਾਰ ਕਰਨ ਤੋਂ ਇਨਕਾਰ ਕਰ ਦਿਤਾ ਕਿ ਉਹ ਫ਼ਾਊਂਡੇਸ਼ਨ ਨੂੰ ਰਿਕਾਰਡ ਮੁਹੱਈਆ ਨਹੀਂ ਕਰਵਾ ਸਕਦਾ।

ਕੁਰੈਸ਼ੀ ਨੇ ਕਿਹਾ, “ਲਾਹੌਰ ਹਾਈ ਕੋਰਟ ਦੇ ਡਿਪਟੀ ਰਜਿਸਟਰਾਰ ਤਾਹਿਰ ਹੁਸੈਨ ਨੇ ਕਿਹਾ ਕਿ ਜਦੋਂ ਤਕ ਹਾਈ ਕੋਰਟ ਭਗਤ ਸਿੰਘ ਅਤੇ ਹੋਰਾਂ ਦੇ ਨਿਆਂਇਕ ਰੀਕਾਰਡ ਨੂੰ ਫ਼ਾਊਂਡੇਸ਼ਨ ਨੂੰ ਉਪਲਬਧ ਕਰਾਉਣ ਦਾ ਹੁਕਮ ਨਹੀਂ ਦਿੰਦਾ, ਉਦੋਂ ਤੱਕ ਉਨ੍ਹਾਂ ਦਾ ਦਫ਼ਤਰ ਅਜਿਹਾ ਨਹੀਂ ਕਰ ਸਕਦਾ।’’

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement