ਪਾਕਿਸਤਾਨ 'ਚ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਗ੍ਰਿਫ਼ਤਾਰ, ਗ੍ਰਿਫ਼ਤਾਰੀ ਦੌਰਾਨ ਦੀ ਪਹਿਲੀ ਤਸਵੀਰ
Published : Jan 5, 2026, 8:26 am IST
Updated : Jan 5, 2026, 8:26 am IST
SHARE ARTICLE
Indian Sikh pilgrim Sarabjit Kaur arrested in Pakistan
Indian Sikh pilgrim Sarabjit Kaur arrested in Pakistan

ਥਾਣਾ ਸਦਰ ਨਨਕਾਣਾ ਸਾਹਿਬ 'ਚ ਪੁੱਛਗਿੱਛ ਲਈ ਰੱਖਿਆ, ਪਤੀ ਨਾਸਿਰ ਨੂੰ ਵੀ ਕੀਤਾ ਕਾਬੂ

ਸਿੱਖ ਜਥੇ ਨਾਲ ਪਾਕਿਸਤਾਨ ਗਈ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ (ਨਵਾਂ ਨਾਮ ਨੂਰ ਹੁਸੈਨ) ਨੂੰ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਸਰਬਜੀਤ ਕੌਰ ਨਵੰਬਰ 2025 ਵਿੱਚ ਸਿੱਖ ਜਥੇ ਨਾਲ ਪਾਕਿਸਤਾਨ ਗਈ ਤੇ ਉਥੇ ਹੀ ਪਾਕਿ ਦੇ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਗਿਆ ਸੀ।  ਪਾਕਿਸਤਾਨ ਸਰਕਾਰ ਨੇ ਹੁਣ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਾਕਿ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਅਨੁਸਾਰ, ਇਹ ਗ੍ਰਿਫ਼ਤਾਰੀ ਬੀਤੇ ਦਿਨ ਨਨਕਾਣਾ ਸਾਹਿਬ ਦੇ ਪਿੰਡ ਪਹੇੜੇ ਵਾਲੀ ਵਿੱਚ ਕੀਤੀ ਗਈ। ਇੰਟੈਲੀਜੈਂਸ ਬਿਊਰੋ (IBD) ਅਤੇ ਸਥਾਨਕ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਦੌਰਾਨ ਜੋੜੇ ਨੂੰ ਹਿਰਾਸਤ ਵਿੱਚ ਲਿਆ।

ਦੱਸ ਦੇਈਏ ਕਿ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਸਾਲ 2016 ਤੋਂ ਟਿਕਟੋਕ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਸਨ। ਸਰਬਜੀਤ ਕੌਰ ਨੇ ਪਹਿਲਾਂ ਵੀ ਕਈ ਵਾਰ ਵੀਜ਼ਾ ਲੈਣ ਦੀ ਕੋਸ਼ਿਸ਼ ਕੀਤੀ ਸੀ, ਪਰ ਕਾਨੂੰਨੀ ਕਾਰਨਾਂ ਕਰਕੇ ਅਰਜ਼ੀਆਂ ਰੱਦ ਹੋ ਗਈਆਂ ਸਨ। ਸਰਬਜੀਤ ਕੌਰ ਪੰਜਾਬ ਦੇ ਕਪੂਰਥਲਾ ਦੀ ਰਹਿਣ ਵਾਲੀ ਹੈ ਤੇ 4 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇ ਨਾਲ ਪਾਕਿਸਤਾਨ ਗਈ ਸੀ।

ਉਹ ਜਥੇ ਤੋਂ ਵੱਖ ਹੋ ਗਈ, ਇਸਲਾਮ ਕਬੂਲ ਕਰ ਲਿਆ ਤੇ 5 ਨਵੰਬਰ ਨੂੰ ਨਾਸਿਰ ਨਾਲ ਨਿਕਾਹ ਕਰ ਲਿਆ। ਸਰਬਜੀਤ ਕੌਰ ਦਾ ਤੀਰਥ ਯਾਤਰੀ ਵੀਜ਼ਾ 'ਸਿੰਗਲ ਐਂਟਰੀ' ਸੀ ਅਤੇ ਉਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਨਾਸਿਰ ਹੁਸੈਨ ਵੀ ਪੁਲਿਸ ਦੀ ਹਿਰਾਸਤ ਵਿੱਚ ਰਹੇਗਾ। ਉਸ ਦੇ ਮੋਬਾਈਲ ਫ਼ੋਨ ਦਾ ਫੋਰੈਂਸਿਕ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਹੋਰ ਸਾਜ਼ਿਸ਼ ਜਾਂ ਸੁਰੱਖਿਆ ਉਲੰਘਣਾ ਦੀ ਜਾਂਚ ਕੀਤੀ ਜਾ ਸਕੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement