ਆਸਟਰੇਲੀਆ 'ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਨੇ ਕੀਤਾ ਹਮਲਾ, ਦਸਤਾਰ ਦੀ ਵੀ ਕੀਤੀ ਬੇਅਦਬੀ
Published : Mar 5, 2025, 7:53 am IST
Updated : Mar 5, 2025, 11:52 am IST
SHARE ARTICLE
Attack on Sikh security guard in Australia
Attack on Sikh security guard in Australia

ਸ਼ਾਪਿੰਗ ਮਾਲ ’ਚ ਹੁੱਲੜਬਾਜ਼ੀ ਤੇ ਉੱਚੀ ਆਵਾਜ਼ ’ਚ ਸੰਗੀਤ ਚਲਾਉਣ ਤੋਂ ਰੋਕਣ ਤੇ ਨੌਜਵਾਨਾਂ ਨੇ ਸਕਿਉਰਿਟੀ ਗਾਰਡ ਦੀ ਕੀਤੀ ਕੁੱਟਮਾਰ

ਆਏ ਦਿਨ ਪੰਜਾਬੀ ਸਿੱਖਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਰਿਸ਼ੀਕੇਸ਼ 'ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਕਰ ਦਸਤਾਰਾਂ ਦੀ ਬੇਅਦਬੀ ਕੀਤੀ ਗਈ। ਇਸ ਘਟਨਾ ਨਾਲ ਸਾਰੇ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਸੀ। 

 ਹੁਣ ਅਜਿਹਾ ਹੀ ਮਾਮਲਾ ਆਸਟਰੇਲੀਆ ਦੇ ਮੈਲਬਰਨ ਤੋਂ ਸਾਹਮਣੇ ਆਇਆ ਹੈ। ਜਿਥੇ ਨੇੜਲੇ ਖੇਤਰੀ ਕਸਬੇ ਬੈਂਡਿਗੋ ਦੇ ਸ਼ਾਪਿੰਗ ਮਾਲ ’ਚ ਸਥਾਨਕ ਮੁੰਡਿਆਂ ਨੇ ਹੁੱਲੜਬਾਜ਼ੀ ਕਰਦਿਆਂ ਸਿੱਖ ਸਕਿਉਰਿਟੀ ਗਾਰਡ ਦੀ ਦਸਤਾਰ ਲਾਹ ਦਿੱਤੀ। ਇਹ ਘਟਨਾ ਕੱਲ੍ਹ ਦੁਪਹਿਰ ਸਮੇਂ ਵਾਪਰੀ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਨੇ ਸ਼ਾਪਿੰਗ ਮਾਲ ’ਚ ਹੁੱਲੜਬਾਜ਼ੀ ਕੀਤੀ ਤੇ ਉੱਚੀ ਆਵਾਜ਼ ’ਚ ਸੰਗੀਤ ਚਲਾ ਕੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ।

ਡਿਊਟੀ ’ਤੇ ਤਾਇਨਾਤ ਸਿੱਖ ਨੌਜਵਾਨ ਸਕਿਉਰਿਟੀ ਗਾਰਡ ਵੱਲੋਂ ਰੋਕਣ ’ਤੇ ਹੁੱਲੜਬਾਜ਼ਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਦਸਤਾਰ ਲਾਹ ਦਿੱਤੀ। ਮਾਲ ’ਚ ਸਕਿਉਰਿਟੀ ਗਾਰਡ ਦੀ ਮਦਦ ਲਈ ਆਏ ਕੁਝ ਲੋਕਾਂ ਦੀ ਵੀ ਹੁੱਲੜਬਾਜ਼ਾਂ ਨੇ ਕੁੱਟਮਾਰ ਕੀਤੀ। ਇਸ ਦੌਰਾਨ ਸਥਿਤੀ ਵਿਗੜਨ ਕਾਰਨ ਸ਼ਾਪਿੰਗ ਮਾਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ’ਚ ਸ਼ਾਮਲ 14 ਤੋਂ 17 ਸਾਲ ਦੀ ਉਮਰ ਦੇ ਚਾਰ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ। ਨੌਂ ਜਣੇ ਜਾਂਚ ਦੇ ਘੇਰੇ ’ਚ ਹਨ ਤੇ ਕੁਝ ਹੋਰਨਾਂ ਤੋਂ ਵੀ ਪੁੱਛ-ਪੜਤਾਲ ਜਾਰੀ ਹੈ, ਜਿਸ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ FACT CHECK

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement